Wednesday, October 21, 2026
Home Latest ਪੁਰਾਣੀ ਰੰਜਿਸ਼ ਦੇ ਚਲਦੇ ਨੌਜ਼ਵਾਨ ਤੇ ਗੋਲੀਬਾਰੀ, ਮੌਤ

ਪੁਰਾਣੀ ਰੰਜਿਸ਼ ਦੇ ਚਲਦੇ ਨੌਜ਼ਵਾਨ ਤੇ ਗੋਲੀਬਾਰੀ, ਮੌਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਵਿੱਚ ਦੇਰ ਰਾਤ ਗੋਲੀਬਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 1 ਨੌਜ਼ਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਮਕਬੂਲਪੁਰਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਦੇਰ ਰਾਤ ਘਰ ਦੇ ਬਾਹਰ ਖੜ੍ਹਾ ਸੀ ਤਾਂ ਇਸੇ ਦੌਰਾਨ ਇੱਕ ਕਾਰ ਵਿੱਚ ਸਵਾਰ 4-5 ਨੌਜਵਾਨ ਆਏ ਅਤੇ ਉਹਨਾਂ ਨੇ ਗੁਰਪ੍ਰੀਤ ਤੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜ਼ਖਮੀ ਹਾਲਤ ਵਿੱਚ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਪਿਛਲੇ 4 ਦਿਨਾਂ ਤੋਂ ਇਲਾਕੇ ਦੇ ਕੁੱਝ ਨੌਜਵਾਨਾਂ ਨਾਲ ਉਸ ਦਾ ਝਗੜਾ ਚੱਲ ਰਿਹਾ ਸੀ। ਫਿਲਹਾਲ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here