
ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ ਦੇ ਧਨੌਲਾ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਤੇਜ਼ਧਾਰ ਹਥਿਆਰ ਨਾਲ ਨੌਜ਼ਵਾਨ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦਾ ਪਹਿਚਾਣ ਮੰਗਲ ਸਿੰਘ ਉਮਰ 24 ਸਾਲਾਂ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਮੰਗਲ ਸਿੰਘ ਬੀਤੀ ਰਾਤ ਇੱਕ ਵਿਆਹ ਸਮਾਗਮ ਵਿੱਚ ਨੱਚ ਰਿਹਾ ਸੀ ਤਾਂ ਉਸਦੀ ਇੱਕ ਨੌਜਵਾਨ ਨਾਲ ਮਾਮੂਲੀ ਗੱਲ ਕਾਰਨ ਤਕਰਾਰ ਹੋ ਗਈ ਤੇ ਉਸ ਨੌਜਵਾਨ ਨੇ ਆਪਣੇ ਪਿਤਾ ਨੂੰ ਬੁਲਾਕੇ ਕਿਰਚ ਨੁਮਾ ਹਥਿਆਰ ਮੰਗਲ ਦੇ ਪੇਟ ਦੇ ਨੀਚੇ ਮਾਰ ਦਿੱਤਾ ਅਤੇ ਫ਼ਰਾਰ ਹੋ ਗਏ ਤੇ ਮੰਗਲ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤੇ ਜ਼ਖਮੀ ਹਾਲਤ ਵਿੱਚ ਉਸਨੂੰ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਪਰਿਵਾਰ ਮੈਬਰਾਂ ਦੀ ਸ਼ਿਕਾਇਤ ਦੇ ਅਧਾਰ ਤੇ ਮਾਮਲਾ ਕਰ ਲਿਆ ਹੈ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












