Sunday, October 25, 2026
Home Latest ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ, ਐਸਐਚਓ ਸਮੇਤ ਕਈ ਕਿਸਾਨ ਜ਼ਖਮੀ

ਪੁਲਿਸ ਅਤੇ ਕਿਸਾਨਾਂ ਵਿਚਕਾਰ ਹੋਈ ਝੜਪ, ਐਸਐਚਓ ਸਮੇਤ ਕਈ ਕਿਸਾਨ ਜ਼ਖਮੀ

ਮਾਨਸਾ (ਦ ਸਟੈਲਰ ਨਿਊਜ਼)। ਮਾਨਸਾ ਦੇ ਪਿੰਡ ਲੇਲੇਵਾਲਾ ਵਿੱਚ ਪੁਲਿਸ ਅਤੇ ਕਿਸਾਨਾਂ ਵਿਚਕਾਰ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 3 ਐਸਐਚਓ ਤੇ ਕਈ ਕਿਸਾਨ ਜ਼ਖ਼ਮੀ ਦੱਸੇ ਜਾ ਰਹੇ ਹਨ।  ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਨੇ ਖੇਤਾਂ ਹੇਠੋਂ ਲੰਘ ਰਹੀ ਗੁਜਰਾਤ ਗੈਸ ਪਾਈਪ ਲਾਈਨ ਦੇ ਮੁਆਵਜ਼ੇ ਨੂੰ ਲੈ ਸੰਘਰਸ਼ ਸ਼ੁਰੂ ਕੀਤਾ ਸੀ ਤੇ ਕਿਸਾਨ ਮਾਨਸਾ ਤੋਂ ਸਬ ਡਿਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਖੇ ਰਾਤ ਸਮੇਂ ਜਾ ਰਹੇ ਸਨ। ਇਸ ਦੌਰਾਨ ਪੁਲਿਸ ਨੇ ਉਹਨਾਂ ਨੂੰ ਰੋਕਿਆ ਤਾਂ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ ਹੋ ਗਈ।

Advertisements

ਇਸ ਸਬੰਧੀ ਜਾਣਕਾਰੀ ਦਿੰਦੇ ਸ਼ਿੰਗਾਰਾ ਮਾਨ ਸੂਬਾ ਆਗੂ ਬੀਕੇਯੂ ਉਗਰਾਹਾਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਪ੍ਰਸ਼ਾਸਨ ਖਿਲਾਫ ਜ਼ਿਲ੍ਹਾ ਪੱਧਰੀ ਸੰਘਰਸ਼ ਤੋਂ ਬਾਅਦ 5 ਦਸੰਬਰ ਨੂੰ ਪਿੰਡ ਮਾਈਸਰ ਖਾਨਾ ਵਿਖੇ ਸੂਬਾ ਪੱਧਰੀ ਇਕੱਠ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੇ ਦਿਨ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਇਸ ਮਾਮਲੇ ਤੇ 5 ਦਸੰਬਰ ਨੂੰ ਪਿੰਡ ਮਾਈਸਰਖਾਨਾ ਵਿਖੇ ਜਾਣ ਲਈ ਕਿਸਾਨ ਦੇਰ ਰਾਤ ਗੱਡੀਆਂ ਰਾਹੀਂ ਮਾਨਸਾ ਤੋਂ ਪਿੰਡ ਲੇਲੇਵਾਲਾ ਜਾ ਰਹੇ ਸਨ, ਜਿਸ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਵੱਡੀ ਗਿਣਤੀ ਵਿੱਚ ਫੋਰਸ ਲਗਾ ਕੇ ਗੈਸ ਪਾਈਪ ਲਾਈਨ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦਾ ਸਹੀ ਮੁਆਵਜ਼ਾ ਦਿਵਾਉਣ ਲਈ ਇਹ ਮੋਰਚਾ ਸ਼ੁਰੂ ਕੀਤਾ ਗਿਆ ਸੀ।

LEAVE A REPLY

Please enter your comment!
Please enter your name here