Monday, October 26, 2026
Home Latest ਮਜੀਠਾ ਪੁਲਿਸ ਸਟੇਸ਼ਨ ‘ਚ ਹੋਇਆ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਮਜੀਠਾ ਪੁਲਿਸ ਸਟੇਸ਼ਨ ‘ਚ ਹੋਇਆ ਧਮਾਕਾ, ਲੋਕਾਂ ‘ਚ ਦਹਿਸ਼ਤ ਦਾ ਮਾਹੌਲ

ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਮਜੀਠਾ ਪੁਲਿਸ ਸਟੇਸ਼ਨ ਦੇ ਬਾਹਰ ਇੱਕ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਦੇਰ ਰਾਤ ਪੁਲਿਸ ਥਾਣੇ ਅੰਦਰ ਹੋਇਆ ਜਿਸ ਤੋਂ ਬਾਅਦ ਪੁਲੀਸ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ। ਇਸ ਮੌਕੇ ਲੋਕਾਂ ਦੀ ਭੀੜ ਥਾਣੇ ਦੇ ਬਾਹਰ ਇਕੱਠੀ ਹੋ ਗਈ। ਇਸ ਸਬੰਧੀ ਐਸਐਸਪੀ ਚਰਨਜੀਤ ਨੇ ਦੱਸਿਆ ਕਿ ਇਹ ਧਮਾਕਾ ਟਾਇਰ ਫਟਣ ਕਾਰਨ ਹੋਇਆ ਹੈ।

Advertisements

ਜਾਣਕਾਰੀ ਮੁਤਾਬਕ ਪੱਤਰਕਾਰਾਂ ਨੂੰ ਥਾਣੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ। ਫਿਲਹਾਲ ਪੁਲੀਸ ਨੇ ਟਾਇਰ ਫਟਣ ਨਾਲ ਧਮਾਕਾ ਹੋਣ ਬਾਰੇ ਕਿਹਾ ਪਰ ਇਸ ਦੀ ਹਾਲੇ ਤੱਕ ਕੋਈ ਪੁਸ਼ਟੀ ਨਹੀਂ ਹੋਈ।

LEAVE A REPLY

Please enter your comment!
Please enter your name here