
ਅੰਮ੍ਰਿਤਸਰ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਦੇ ਮਜੀਠਾ ਵਿੱਚ ਪੁਲਿਸ ਥਾਣੇ ਦੇ ਅੰਦਰ ਹੋਏ ਧਮਾਕੇ ਧਮਾਕਾ ਹੋਇਆ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ। ਧਮਾਕੇ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ। ਇਸ ਵਾਰਦਾਤ ਨੂੰ ਲੈ ਕੇ ਪੁਲਿਸ ਦਾ ਕਹਿਣਾ ਹੈ ਕਿ ਧਮਾਕਾ ਥਾਣੇ ਦੇ ਬਾਹਰ ਟਾਇਰ ਫੱਟਣ ਕਾਰਨ ਵਾਪਰਿਆ ਹੈ। ਹੁਣ ਧਮਾਕੇ ਮਾਮਲੇ ਵਿੱਚ ਵੱਡੀ ਖ਼ਬਰ ਸਾਹਮਣੇ ਆਈ ਹੈ। ਬੱਬਰ ਖਾਲਸਾ ਇੰਟਰਨੈਸ਼ਨਲ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ। ਹੈੱਪੀ ਪੱਸ਼ੀਆ, ਗੋਪੀ ਨਵਾਂਸ਼ਹਿਰੀਆ ਜੀਵਨ ਫੌਜੀ ਨੇ ਧਮਾਕੇ ਦੀ ਜ਼ਿੰਮੇਵਾਰੀ ਲਈ ਹੈ।

ਬੱਬਰ ਖਾਲਸਾ ਇੰਟਰਨੈਸ਼ਨਲ ਨੇ ਪੋਸਟ ਸਾਂਝੀ ਕਰਦੇ ਹੋਏ ਕਿਹਾ ਕਿ ਵਾਹਿਗੁਰੂਰ ਜੀ ਕਾ ਖਾਲਸਾ ਵਾਹਿਗੁਰੂ ਜੀ ਦੀ ਫਤਹਿ ਅੱਜ ਦੋ ਮਜੀਠੇ ਥਾਣੇ ਵਿੱਚ ਪੁਲਿਸ ਮੁਲਾਜ਼ਮਾਂ ਉੱਤੇ ਗ੍ਰਨੇਡ ਅਟੈਕ ਹੋਇਆ ਉਸਦੀ ਜ਼ਿੰਮੇਵਾਰੀ ਹੈਪੀ ਪੱਸ਼ੀਆ, ਗੋਪੀ ਨਵਾਂਸ਼ਹਿਰੀਆ, ਜੀਲਨ ਫੌਜੀ ਲੈਂਦੇ ਹਾਂ ਇਹ ਜੋ ਪਿਛਲੇ ਦਿਨਾਂ ਦੌਰਾਨ ਕਰਵਾਈਆਂ ਹੋਈਆਂ ਉਨ੍ਹਾਂ ਦੀ ਹੀ ਕੜੀ ਹੈ, ਇਹ ਕਾਰਵਾਈਆਂ ਇਸੇ ਤਰ੍ਹਾਂ ਹੀ ਜਾਰੀ ਰਹਿਣਗੀਆਂ ਸਗੋਂ ਇਸ ਤੋਂ ਵੀ ਵੱਡੀਆਂ ਕਾਰਵਾਈਆਂ ਕਰਕੇ ਪੰਜਾਬ ਪੁਲਿਸ ਨੂੰ ਤੇ ਮੌਜੂਦਾ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ ਜੋ ਸਿੱਖਾਂ ਦੇ ਦੁਸ਼ਮਣ ਬਣ ਕੇ ਪੰਜਾਬ ਵਿੱਚ ਗੁੰਡਾ ਰਾਜ ਚਲਾ ਰਹੇ ਹਨ। ਵੇਟ ਫਾਰ ਨੈਕਸਟ ਐਕਸ਼ਨ ਜੰਗ ਜਾਰੀ ਹੈ।












