
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਵੱਲ ਪੈਦਲ ਕੂਚ ਕਰਦੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਰੋਕ ਲਿਆ ਹੈ। ਇਸ ਦੌਰਾਨ ਕਿਸਾਨਾਂ ਉਤੇ ਅੱਥਰੂ ਗੈਸ ਦੇ ਗੋਲੇ ਦਾਗੇ ਗਏ ਹਨ। ਇਸ ਦੌਰਾਨ ਪੁਲਿਸ ਨਾਲ ਕਿਸਾਨਾਂ ਦਾ ਟਕਰਾਅ ਵੀ ਹੋ ਗਿਆ। ਹਰਿਆਣਾ ਪੁਲਿਸ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਗਈ ਤੇ ਕਿਸਾਨਾਂ ਦੇ ਰੋਸ ਤੇ ਅੱਗੇ ਵਧਣ ਤੋਂ ਰੋਕਣ ਲਈ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਦਾਗੇ ਤੇ ਕਿਸਾਨਾਂ ਨੂੰ ਅੱਗੇ ਵਧਣ ਨਹੀਂ ਦਿੱਤਾ ਗਿਆ।

ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ਤੋਂ ਕਿਸਾਨਾਂ ਦਾ ਜਥਾ ਦਿੱਲੀ ਲਈ ਰਵਾਨਾ ਹੋਇਆ ਤੇ ਕਿਸਾਨਾਂ ਨੇ ਬੈਰੀਕੇਡਿੰਗ ਦੀ ਪਹਿਲੀ ਪਰਤ ਵਜੋਂ ਲੱਗੀਆਂ ਤਾਰਾਂ ਪੁੱਟ ਦਿੱਤੀਆਂ। ਅੰਬਾਲਾ ਜ਼ਿਲ੍ਹੇ ਵਿਚ ਧਾਰਾ 163 ਲਾਗੂ ਕਰ ਦਿੱਤੀ ਗਈ ਹੈ।











