
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ ਸ਼ਾਹਦਰਾ ਇਲਾਕਾ ਵਿੱਚ ਸਵੇਰ ਦੀ ਸੈਰ ਤੇ ਨਿਕਲੇ ਵਿਅਕਤੀ ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਸੁਨੀਲ ਜੈਨ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸੁਨੀਲ ਯਮੁਨਾ ਸਪੋਰਟਸ ਕੰਪਲੈਕਸ ਵਿਖੇ ਸਵੇਰ ਦੀ ਸੈਰ ਕਰਕੇ ਘਰ ਪਰਤ ਰਿਹਾ ਸੀ ਤਾਂ ਐਮਸੀ ਵਿੱਚ ਆਏ 2 ਵਿਅਕਤੀਆਂ ਨੇ ਉਸ ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।











