
ਸਮਰਾਲਾ (ਦ ਸਟੈਲਰ ਨਿਊਜ਼)। ਸਮਰਾਲਾ ਪੁਲਿਸ ਸਟੇਸ਼ਨ ਵਿੱਚ ਤੈਨਾਤ ਐਸਐਚਓ ਦੀ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਹਿਚਾਣ ਦਵਿੰਦਰਪਾਲ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਐਸਐਚਓ ਦਵਿੰਦਰ ਬੀਤੀ ਰਾਤ ਅਮਲੋਹ ਵਿੱਚ ਵਿਆਹ ਸਮਾਗਮ ਤੋਂ ਬਾਅਦ ਆਪਣੇ ਘਰ ਮੰਡੀ ਗੋਬਿੰਦਗੜ੍ਹ ਜਾ ਰਿਹਾ ਸੀ ਤੇ ਜਦੋਂ ਉਹ ਭੱਦਲ ਸੂਆ ਨਜ਼ਦੀਕ ਪਹੁੰਚੀਆ ਤਾਂ ਉਸਦੀ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ।

ਇਸ ਦੌਰਾਨ ਐਸਐਚਓ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਮੌਤ ਹੋ ਗਈ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












