
ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਟੀਬੀ ਮੁਕਤ ਭਾਰਤ ਅਭਿਆਨ ਤਹਿਤ ਅੱਜ ਸਿਵਲ ਹਸਪਤਾਲ ਵਿਖੇ 100 ਦਿਨਾਂ ਟੀ ਬੀ ਖ਼ਾਤਮਾ ਮੁਹਿੰਮ ਦਾ ਆਗਾਜ਼ ਕੀਤਾ ਗਿਆ । ਇਸ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਪਾਂਚਾਲ ਅਤੇ ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਨੇ ਕੀਤੀ। ਇਸ ਦੌਰਾਨ ਹਾਜ਼ਰੀਨ ਵੱਲੋਂ ਇਸ ਬਿਮਾਰੀ ਦੀ ਜਾਗਰੂਕਤਾ ਕਰਨ ਦੀ ਸਹੁੰ ਵੀ ਚੁੱਕੀ ਗਈ। ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਪਾਂਚਾਲ ਨੇ ਇਸ ਮੁਹਿੰਮ ਦੀ ਸ਼ੁਰੂਆਤ ਕਰਨ ਦੌਰਾਨ ਕਿਹਾ ਕਿ ਇਸ ਬਿਮਾਰੀ ਨੂੰ ਜੜ੍ਹ ਤੋਂ ਮੁਕਾਉਣ ਲਈ ਸਭਨਾਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਸਭਨਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਸਫਲ ਕਰਨ ਵਿਚ ਸਿਹਤ ਵਿਭਾਗ ਦਾ ਸਹਯੋਗ ਕੀਤਾ ਜਾਏ। ਇਸ ਮੌਕੇ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਕਪੂਰਥਲਾ ਡਾਕਟਰ ਰਿਚਾ ਭਾਟੀਆ ਨੇ ਟੀ ਬੀ ਦੀ ਬਿਮਾਰੀ ਦੀ ਜਾਗਰੂਕਤਾ ਲਈ ਚਲਾਈ ਜਾ ਰਹੀ ਮੁਹਿੰਮ ਦੇ ਸੰਬਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵੱਲੋਂ 7 ਦਸੰਬਰ ਤੋਂ ਕੇ 24 ਮਾਰਚ ਤਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਜਿਸ ਵਿਚ ਟੀਬੀ ਦੇ ਮਰੀਜ਼ਾਂ ਦੀ ਪਛਾਣ ਲਈ ਡੋਰ ਟੂ ਡੋਰ ਮੁਹਿੰਮ ਵੀ ਚਲਾਈ ਜਾਵੇਗੀ ਅਤੇ ਮਰੀਜ਼ਾਂ ਦੀ ਪਛਾਣ ਕਰਕੇ ਉਨ੍ਹਾਂ ਦਾ ਇਲਾਜ ਸ਼ੁਰੂ ਕੀਤਾ ਜਾਵੇਗਾ। ਜ਼ਿਲ੍ਹਾ ਤਪਦਿਕ ਅਫ਼ਸਰ ਡਾਕਟਰ ਮੀਨਾਕਸ਼ੀ ਨੇ ਇਸ ਮੌਕੇ ਮੁਹਿੰਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਤੇ ਕਿਹਾ ਕਿ ਸਲਮ ਏਰੀਆ ਵਿਚ ਰਹਿ ਰਹੇ ਲੋਕਾਂ, ਬਜ਼ੁਰਗਾਂ ਓਲ੍ਡ ਏਜ ਹੋਮ ਵਿੱਚ ਰਹਿ ਰਹੇ ਬਜ਼ੁਰਗਾਂ, ਕਿਸੇ ਬਿਮਾਰੀ ਨਾਲ ਪੀੜਤ ਮਰੀਜ਼ਾਂ, ਮਜ਼ਦੂਰ ਵਰਗ ਆਦਿ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਨਿਕਸ਼ੇ ਵਾਹਨ ਨੂੰ ਵੀ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਪੰਚਾਲ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਉਕਤ ਵਾਹਨ ਵੈਨ ਵਿਚ ਇਕ ਮੈਡੀਕਲ ਅਫ਼ਸਰ, ਇਕ ਲੈਬ ਟੈਕਨੀਸ਼ੀਅਨ ਤੈਨਾਤ ਹੈ ਜੌ ਕਿ ਸਾਰੇ ਜਿਲ੍ਹੇ ਵਿਚ ਘੁੰਮੇਗੀ ਅਤੇ ਟੀਬੀ ਦੇ ਮਰੀਜ਼ਾਂ ਦੀ ਪਛਾਣ ਕਰੇਗੀ ਤੇ ਇਲਾਜ ਲਈ ਸਰਕਾਰੀ ਹਸਪਤਾਲ ਭੇਜੇਗੀ।ਇਹੀ ਨਹੀਂ ਇਸ ਦੌਰਾਨ ਬਿਮਾਰੀ ਤੋਂ ਬਚਾਅ ਲਈ ਵੀ ਜਾਗਰੂਕ ਕੀਤਾ ਜਾਏਗਾ।
ਇਸ ਦੌਰਾਨ ਏਡੀਸੀ ਵਰਿੰਦਰਪਾਲ ਸਿੰਘ ਬਾਜਵਾ, ਐਸ.ਪੀ ਹੈਡਕੁਆਟਰ ਸ.ਗੁਰਪ੍ਰੀਤ ਸਿੰਘ ਗਿੱਲ, ਸਹਾਇਕ ਸਿਵਲ ਸਰਜਨ ਕਪੂਰਥਲਾ ਡਾਕਟਰ ਅਨੂੰ ਸ਼ਰਮਾ,ਜਿਲਾ ਸਿਹਤ ਅਫ਼ਸਰ ਡਾਕਟਰ ਰਾਜੀਵ ਪ੍ਰਾਸ਼ਰ, ਜ਼ਿਲ੍ਹਾ ਟੀਬੀ ਅਫ਼ਸਰ ਡਾ ਮੀਨਾਕਸ਼ੀ,ਡੀਆਈਓ ਡਾ. ਰਣਦੀਪ ਸਿੰਘ, ਡਾਕਟਰ ਪਰਮਿੰਦਰ ਕੌਰ,ਡਿਪਟੀ ਮਾਸ ਮੀਡੀਆ ਅਫ਼ਸਰ ਸ਼ਰਨਦੀਪ ਸਿੰਘ, ਸੁਖਦਿਆਲ ਸਿੰਘ,ਰਾਮ ਸਿੰਘ, ਜਯੋਤੀ ਅਨੰਦ, ਗੁਰਪਿੰਦਰ ਜੌਲੀ,ਪੰਕਜ ਵਾਲੀਆਂ ਤੇ ਹੋਰ ਸਟਾਫ ਮੈਂਬਰ ਹਜ਼ਾਰ ਸਨ। ਸਿਵਲ ਸਰਜਨ ਕਪੂਰਥਲਾ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਵੱਧ ਤੋਂ ਵੱਧ ਨਿਕਸ਼ੇ ਮਿੱਤਰ ਬਣ ਕੇ ਮਰੀਜ਼ਾਂ ਨੂੰ ਜ਼ਰੂਰੀ ਪੋਸ਼ਣ ਮੁਹਈਆ ਕਰਵਾਇਆ ਜਾਏ। ਇਸ ਮੁਹਿੰਮ ਦੌਰਾਨ ਸਿਵਲ ਸਰਜਨ ਡਾਕਟਰ ਰਿਚਾ ਭਾਟੀਆ ਨੇ ਨਿਕਸੇ਼ ਮਿਤਰਾ ਬਣਕੇ 11 ਮਰੀਜਾਂ ਦੀ ਮਦਦ ਕਰਨ ਦੀ ਜ਼ਿੰਮੇਵਾਰੀ ਲਈ ਇਸੇ ਤਰ੍ਹਾਂ ਸਾਰੇ ਪ੍ਰੋਗਰਾਮ ਅਫ਼ਸਰਾਂ ਨੇ ਦੋ-ਦੋ ਮਰੀਜ਼ਾਂ ਦੀ ਮਦਦ ਕਰਨ ਦੀ ਅਹਿਦ ਲਈ। ਜ਼ਿਕਰਯੋਗ ਹੈ ਕਿ ਇਸ ਯੋਜਨਾ ਤਹਿਤ ਟੀਬੀ ਦੇ ਮਰੀਜ਼ਾਂ ਨੂੰ ਅਡੋਪੱਟ ਕੀਤਾ ਜਾਂਦਾ ਹੈ ਤੇ ਉਨ੍ਹਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਜਾਂਦਾ ਹੈ।












