Wednesday, October 21, 2026
Home Latest ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ...

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ਤੇ ਪਾਬੰਦੀ ਦੇ ਹੁਕਮ ਜਾਰੀ

The Stellar News Logo

ਪਟਿਆਲਾ (ਦ ਸਟੈਲਰ ਨਿਊਜ਼)। ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ ‘ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ ‘ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ। ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ।

Advertisements

ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ। ਇਹ ਹੁਕਮ 5 ਫਰਵਰੀ 2025 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

LEAVE A REPLY

Please enter your comment!
Please enter your name here