
ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਦੇ 2 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਆਰਕੇ ਪੁਰਮ ਸਥਿਤ ਦਿੱਲੀ ਪਬਲਿਕ ਸਕੂਲ ਤੇ ਪੱਛਮੀ ਵਿਹਾਰ ਸਥਿਤ ਜੀਡੀ ਗੋਇਨਕਾ ਪਬਲਿਕ ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ।

ਧਮਕੀ ਭਰੀ ਈ-ਮੇਲ ਤੋਂ ਬਾਅਦ ਸਕੂਲ ਪ੍ਰਸ਼ਾਸਨ ਨੇ ਵਿਦਿਆਰਥੀਆਂ ਨੂੰ ਘਰ ਭੇਜ ਦਿੱਤਾ ਹੈ ਤੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ, ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।











