
ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿਚ ਨਗਰ ਨਿਗਮ ਚੋਣਾਂ ਦਾ ਐਲਾਨ ਹੋ ਗਿਆ ਹੈ। 21 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਉਸ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ। ਪੰਜਾਬ ਵਿੱਚ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਇਆ ਹੈ। ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 9 ਦਸੰਬਰ ਯਾਨੀ ਅੱਜ ਤੋਂ ਸ਼ੁਰੂ ਹੋਵੇਗੀ।

12 ਦਸੰਬਰ ਤੱਕ ਨਾਮਜ਼ਦਗੀ ਭਰੀ ਜਾਵੇਂਗੀ ਅਤੇ 13 ਦਸੰਬਰ ਨੂੰ ਨਾਮਜ਼ਦਗੀਆਂ ਦੀ ਪੜਤਾਲ ਹੋਵੇਗੀ। ਇਸ ਦੇ ਨਾਲ ਹੀ 14 ਦਸੰਬਰ ਨੂੰ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ ਹੋਵੇਗਾ। ਨਗਰ ਨਿਗਮ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ।











