
ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਵਿਰਾਸਤੀ ਸ਼ਹਿਰ ਦੇ ਹਰ ਸਮਾਜਿਕ ਕਾਰਜ ਵਿਚ ਮੋਹਰੀ ਭੂਮਿਕਾ ਨਿਭਾਉਣ ਵਾਲੇ ਖੂਨਦਾਨੀ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੂਬਾ ਸੰਯੁਕਤ ਸਕੱਤਰ ਗੁਰਪਾਲ ਸਿੰਘ ਇੰਡੀਅਨ ਮਾਨਵਤਾ ਦੀ ਸੇਵਾ ਦੀ ਜਿਉਂਦੀ ਜਾਗਦੀ ਮਿਸਾਲ ਹਨ।ਉਹ ਪਿਛਲੇ ਕਈ ਸਾਲਾਂ ਤੋਂ ਖੂਨਦਾਨ ਕਰ ਰਹੇ ਹਨ ਅਤੇ ਹੁਣ ਤੱਕ 35 ਵਾਰ ਖੂਨਦਾਨ ਕਰ ਚੁੱਕੇ ਹਨ।ਉਨ੍ਹਾਂਦੀ ਇਹ ਪਹਿਲ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜਿਨ੍ਹਾਂ ਨੂੰ ਖੂਨ ਦੀ ਲੋੜ ਹੈ।ਬੀਤੇ ਦਿਨੀ ਵਿਸ਼ਵ ਹਿੰਦੂ ਪ੍ਰੀਸ਼ਦ ਅਤੇ ਬਜਰੰਗ ਦਲ ਵੱਲੋਂ ਕਰਵਾਈ ਗਈ ਮੈਰਾਥਨ ਦੌਰਾਨ ਲਾਈਫ ਹੈਲਪਰਜ਼ ਸੰਸਥਾ ਵੱਲੋਂ ਲਗਾਏ ਗਏ ਖੂਨਦਾਨ ਕੈਂਪ ਵਿੱਚ ਚੇਅਰਮੈਨ ਗੁਰਪਾਲ ਇੰਡੀਅਨ ਨੇ 35ਵੀਂ ਵਾਰ ਖੂਨਦਾਨ ਕਰਕੇ ਰਿਕਾਰਡ ਬਣਾਇਆ।ਚੇਅਰਮੈਨ ਇੰਡੀਅਨ ਦਾ ਮੰਨਣਾ ਹੈ ਕਿ ਹਰ ਵਿਅਕਤੀ ਨੂੰ ਹਰ 3 ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਥੈਲੇਸੀਮੀਆ ਅਤੇ ਸਿਕਲ ਸੈੱਲ ਵਰਗੀਆਂ ਬਿਮਾਰੀਆਂ ਹੁੰਦੀਆਂ ਹਨ। ਉਨ੍ਹਾਂ ਦੇ ਲਈ ਖੂਨ ਹੀ ਉਨ੍ਹਾਂ ਦੀ ਖੁਰਾਕ ਹੈ।ਜਿਸ ਦੀ ਹਰ 15 ਦਿਨਾਂ ਬਾਅਦ ਲੋੜ ਹੁੰਦੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਖੂਨਦਾਨ ਕਰਨ ਦੇ ਬਹੁਤ ਸਾਰੇ ਫਾਇਦੇ ਹਨ। ਜਿਨ੍ਹਾਂ ਨੂੰ ਲੋਕਾਂ ਨੂੰ ਸਮਝਣ ਦੀ ਲੋੜ ਹੈ। ਲੋੜਵੰਦਾਂ ਨੂੰ ਜੇਕਰ ਸਮੇਂ ਸਿਰ ਖੂਨ ਮਿਲ ਜਾਵੇ ਤਾਂ ਉਨ੍ਹਾਂ ਦੀ ਜਾਨ ਬਚਾਈ ਜਾ ਸਕਦੀ ਹੈ ਅਤੇ ਇਸ ਨਿਰਸਵਾਰਥ ਸੇਵਾ ਦੇ ਬਦਲੇ ਅਸੀਂ ਪ੍ਰਮਾਤਮਾ ਅੱਗੇ ਇਹੀ ਅਰਦਾਸ ਕਰਦੇ ਹਾਂ ਕਿ ਖੂਨਦਾਨ ਕਰਨ ਵਾਲੇ ਅਤੇ ਪ੍ਰਾਪਤਕਰਤਾ ਦੋਨੋ ਨੂੰ ਇੱਕ ਸਿਹਤਮੰਦ ਅਤੇ ਖੁਸ਼ਹਾਲ ਜੀਵਨ ਮਿਲੇ।ਚੇਅਰਮੈਨ ਇੰਡੀਅਨ ਨੇ ਆਪਣਾ ਜੀਵਨ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਉਨ੍ਹਾਂ ਦੇ ਯਤਨਾਂ ਨੇ ਬਹੁਤ ਸਾਰੇ ਲੋਕਾਂ ਦੀਆਂ ਜਾਨਾਂ ਬਚਾਈਆਂ ਹਨ ਅਤੇ ਸਮਾਜ ਵਿੱਚ ਖੂਨਦਾਨ ਪ੍ਰਤੀ ਜਾਗਰੂਕਤਾ ਵਧਾਈ ਹੈ। ਅਜਿਹੇ ਲੋਕ ਬਿਨਾਂ ਸ਼ੱਕ ਸਮਾਜ ਦੇ ਨਾਇਕ ਹੁੰਦੇ ਹਨ। ਜਿਨ੍ਹਾਂ ਦੀ ਪ੍ਰੇਰਨਾ ਸਦਕਾ ਹੋਰ ਲੋਕਾਂ ਵੀ ਅੱਗੇ ਆਕੇ ਖੂਨਦਾਨ ਕਰਨ ਲਈ ਪ੍ਰੇਰਿਤ ਹੁੰਦੇ ਹਨ। ਇਸ ਮੌਕੇ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਜ਼ਿਲ੍ਹਾ ਪ੍ਰਧਾਨ ਜੀਵਨ ਪ੍ਰਕਾਸ਼ ਵਾਲੀਆ, ਜ਼ਿਲ੍ਹਾ ਮੀਤ ਪ੍ਰਧਾਨ ਵਿਜੇ ਯਾਦਵ, ਜ਼ਿਲ੍ਹਾ ਸਰਪ੍ਰਸਤ ਰਾਜੂ ਸੂਦ, ਦਿ ਲਾਈਫ਼ ਹੈਲਪਰਜ਼ ਸੰਸਥਾ ਦੇ ਸਚਿਨ ਅਰੋੜਾ, ਆਰਐਸਐਸ ਦੇ ਸੁਭਾਸ਼ ਮਕਰੰਦੀ, ਸਨਾਤਨ ਧਰਮ ਸਭਾ ਦੇ ਜਨਰਲ ਸਕੱਤਰ ਵਿਜੇ ਖੋਸਲਾ, ਬਜਰੰਗ ਦਲ ਦੇ ਜ਼ਿਲ੍ਹਾ ਮੀਤ ਪ੍ਰਧਾਨ ਦੀਪਕ ਮਰਵਾਹਾ, ਸ਼੍ਰੀ ਰਾਮ ਸੈਨਾ ਦੇ ਰਾਸ਼ਟਰੀ ਪ੍ਰਧਾਨ ਜਤਿੰਦਰ ਛਾਬੜਾ, ਸੂਬਾ ਪ੍ਰਧਾਨ ਮੁਕੇਸ਼ ਕਸ਼ਯਪ, ਬਲਰਾਮ ਬਾਵਾ ਆਦਿ ਹਾਜ਼ਰ ਸਨ।












