Monday, November 2, 2026
Home Latest ਲੁਧਿਆਣਾ ਵਿੱਚ ਲੜਕੀ ਨੇ ਵਿਆਹ ਤੋਂ 2 ਦਿਨ ਬਾਅਦ ਕੀਤੀ ਖੁਦਕੁਸ਼ੀ

ਲੁਧਿਆਣਾ ਵਿੱਚ ਲੜਕੀ ਨੇ ਵਿਆਹ ਤੋਂ 2 ਦਿਨ ਬਾਅਦ ਕੀਤੀ ਖੁਦਕੁਸ਼ੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਵਿਆਹ ਤੋਂ 2 ਦਿਨ ਬਾਅਦ ਲਾੜੀ ਵੱਲੋਂ ਫ਼ਾਹਾ ਲੈ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਆਰਤੀ ਉਮਰ 18 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਆਰਤੀ ਦਾ ਵਿਆਹ ਦੋ ਦਿਨ ਪਹਿਲਾਂ ਤਾਰੀਸ਼ ਨਾਂ ਦੇ ਨੌਜਵਾਨ ਨਾਲ ਹੋਇਆ ਸੀ ਤੇ ਉਹ ਭਾਂਡਿਆਂ ਦੀ ਦੁਕਾਨ ਚਲਾਉਂਦਾ ਹੈ।  ਜਾਣਕਾਰੀ ਮੁਤਾਬਕ ਆਰਤੀ  ਆਪਣੇ ਪੇਕੇ ਘਰ ਵਾਪਸ ਸਹੁਰੇ ਘਰ ਪਰਤੀ ਸੀ ਤੇ  ਉਸਨੇ ਘਰ ਵਿੱਚ ਮੌਜੂਦ ਲੋਕਾਂ ਨੂੰ ਕੱਪੜੇ ਬਦਲਣ ਲਈ ਕਿਹਾ ਅਤੇ ਕਮਰੇ ਵਿੱਚ ਚਲੀ ਗਈ।

Advertisements

ਕਾਫੀ ਦੇਰ ਤੱਕ ਉਹ ਵਾਪਸ ਨਹੀਂ ਆਈ। ਜਦੋਂ ਪਰਿਵਾਰਕ ਮੈਂਬਰ ਉਸਨੂੰ ਦੇਖਣ ਗਏ ਤਾਂ ਕਮਰਾ ਅੰਦਰੋਂ ਬੰਦ ਸੀ। ਜਦੋਂ ਪਰਿਵਾਰਕ ਮੈਂਬਰਾਂ ਨੇ ਖਿੜਕੀ ਵਿੱਚੋਂ ਦੇਖਿਆ ਤਾਂ ਆਰਤੀ ਨੇ ਫਾਹਾ ਲੈ ਲਿਆ ਸੀ ਤੇ ਪਰਿਵਾਰਕ ਮੈਬਰਾਂ ਨੇ ਤੁਰੰਤ ਦਰਵਾਜ਼ਾ ਤੋੜਿਆ ਤੇ ਤੁਰੰਤ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਮੋਰਚਰੀ ਵਿੱਚ ਰਖਵਾ ਦਿੱਤਾ ਹੈ ਤੇ ਸਹੁਰੇ ਪਰਿਵਾਰ ਤੇ ਪੇਕੇ ਪਰਿਵਾਰਕ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਤੇ ਨਾਂ ਹੀ ਕੋਈ ਸੁਸਾਈਡ ਨੋਟ ਬਰਾਮਦ ਹੋਇਆ ਹੈ।

LEAVE A REPLY

Please enter your comment!
Please enter your name here