Monday, October 26, 2026
Home Hoshiarpur ਹੁਸ਼ਿਆਰਪੁਰ ਨਗਰ ਨਿਗਮ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ...

ਹੁਸ਼ਿਆਰਪੁਰ ਨਗਰ ਨਿਗਮ ਜ਼ਿਮਨੀ ਚੋਣਾਂ ਲਈ ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਲਿਸਟ

ਹੁਸ਼ਿਆਰਪੁਰ, (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਨਗਰ ਨਿਗਮ ਜ਼ਿਮਨੀ ਚੋਣਾਂ ਲਈ ਵਾਰਡ ਨੰਬਰ 6,7 ਅਤੇ 27 ਵਿੱਚ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਸਿਫ਼ਾਰਸ਼ ਤੇ ਮੋਹਰ ਲਗਾਉਂਦੇ ਹੋਏ ਪੰਜਾਬ ਕਾਂਗਰਸ ਵੱਲੋਂ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਲਈ ਕਾਂਗਰਸ ਦੇ ਉਮੀਦਵਾਰਾਂ ਦੀ ਲਿਸਟ ਜਾਰੀ ਕਰ ਦਿੱਤੀ ਹੈ। ਜਿਸ ਅਨੁਸਾਰ ਕਾਂਗਰਸ ਵੱਲੋਂ ਵਾਰਡ ਨੰਬਰ 6 ਤੋਂ ਪ੍ਰਮੁੱਖ ਸਮਾਜ ਸੇਵਕ ਸੁਨੀਲ ਦੱਤ ਪ੍ਰਾਸ਼ਰ, ਵਾਰਡ ਨੰਬਰ 7 ਵਿੱਚ ਸ਼੍ਰੀਮਤੀ ਪਰਮਜੀਤ ਕੌਰ ਅਤੇ ਵਾਰਡ 27 ਤੋਂ ਉੱਘੀ ਸਮਾਜ ਸੇਵਿਕਾ ਦਵਿੰਦਰ ਕੌਰ ਮਾਨ ਪਾਰਟੀ ਉਮੀਦਵਾਰ ਐਲਾਨ ਕੀਤਾ ਗਿਆ ਹੈ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਕਾਂਗਰਸ ਵਰਕਰਾਂ ਦੀ ਮਿਹਨਤ ਸਦਕਾ ਨਗਰ ਨਿਗਮ ਦੀਆਂ ਜ਼ਿਮਨੀ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਿਲ ਕਰੇਗੀ।

Advertisements

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ। ਅਰੋੜਾ ਨੇ ਦਾਆਵਾ ਕੀਤਾ ਕਿ ਜਦੋਂ ਦੀ ਆਮ ਆਦਮੀ ਸਰਕਾਰ ਬਣੀ ਹੈ ਸਰਕਾਰ ਨੇ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਨੂੰ ਇੱਕ ਰੁਪਿਆ ਤੱਕ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ। ਕਰਜ਼ੇ ਚੱਕ ਕੇ ਕੰਮ ਚਲਾਈ ਜਾ ਰਹੀ ਸਰਕਾਰ ਲੋਕਾਂ ਲਈ ਬੋਝ ਬਣ ਗਈ ਹੈ। ਸ਼੍ਰੀ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਮਨੀ ਚੋਣਾਂ ਵਿੱਚ ਸਮਾਜ ਸੇਵਾ ਨਾਲ ਜੁੜੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਹੈ ਤਾਂ ਜੋ ਉਹ ਨਿਸ਼ਕਾਮ ਸੇਵਾ ਭਾਵਨਾ ਨਾਲ ਵਾਰਡ ਵਾਸੀਆਂ ਦੀ ਸੇਵਾ ਕਰ ਸਕਣ ਅਤੇ ਵਾਰਡ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਣ ।

LEAVE A REPLY

Please enter your comment!
Please enter your name here