
ਮੋਗਾ (ਦ ਸਟੈਲਰ ਨਿਊਜ਼)। ਮੋਗਾ ਵਿੱਚ ਬੱਸ ਵੱਲੋਂ ਸਕੂਟਰੀ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਟੱਕਰ ਨਾਲ 1 ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਮੇਲ ਸਿੰਘ ਉਮਰ 75 ਸਾਲਾਂ ਵਾਸੀ ਪਿੰਡ ਚੁਗਾਵਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਮੇਲ ਦੇਰ ਰਾਤ ਆਪਣੇ ਘਰ ਜਾ ਰਿਹਾ ਸੀ ਤੇ ਜਦੋਂ ਉਹ ਪਿੰਡ ਮਹਿਣਾ ਨਜ਼ਦੀਕ ਪਹੁੰਚਿਆ ਤਾਂ ਇੱਕ ਤੇਜ਼ ਰਫਤਾਰ ਬੱਸ ਨੇ ਉਸਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਇਸ ਦੌਰਾਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਰਾਹਗੀਰਾਂ ਨੇ ਉਸਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ।


ਜਾਣਕਾਰੀ ਮੁਤਾਬਕ ਡਰਾਈਵਰ ਬੱਸ ਸਮੇਤ ਮੌਕੇ ਤੋਂ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












