Sunday, October 18, 2026
Home Latest ਲੁਧਿਆਣਾ ਵਿੱਚ 23 ਸਾਲਾਂ ਨੌਜ਼ਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ ਵਿੱਚ 23 ਸਾਲਾਂ ਨੌਜ਼ਵਾਨ ਨੇ ਕੀਤੀ ਖੁਦਕੁਸ਼ੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿੱਚ ਇੱਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਲਵਪ੍ਰੀਤ ਉਮਰ 23 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਦੇਰ ਸ਼ਾਮ ਲਵਪ੍ਰੀਤ ਦੀ ਮਾਂ ਕਿਸੇ ਕੰਮ ਲਈ ਬਾਜ਼ਾਰ ਗਈ ਹੋਈ ਸੀ ਤੇ ਜਿਵੇਂ ਹੀ ਉਹ ਬਾਜ਼ਾਰ ਤੋਂ ਵਾਪਸ ਆਈ ਤਾਂ ਕਮਰੇ ਦਾ ਦਰਵਾਜ਼ਾ ਬੰਦ ਸੀ। ਲਵਪ੍ਰੀਤ ਦੇ ਗੁਆਂਢੀਆਂ ਨੇ ਉਸਦੀ ਲਾਸ਼ ਕਮਰੇ ਵਿੱਚ ਲਟਕਦੀ ਦੇਖੀ। ਗੁਆਂਢੀ ਦਰਵਾਜ਼ਾ ਤੋੜ ਕੇ ਕਮਰੇ ਅੰਦਰ ਦਾਖਲ ਹੋਏ। ਜਾਣਕਾਰੀ ਮੁਤਾਬਕ ਲਵਪ੍ਰੀਤ ਇੱਕ ਨਿੱਜੀ ਹਸਪਤਾਲ ਵਿੱਚ ਸੀਸੀਟੀ ਕੈਫੇ ਵਿੱਚ ਕੰਮ ਕਰਦਾ ਸੀ ਤੇ ਉਹ ਕੁੱਝ ਸਮਾਂ ਪਹਿਲਾਂ ਸਿੰਗਾਪੁਰ ਤੋਂ ਵਾਪਸ ਆਇਆ ਸੀ। ਹੁਣ ਉਹ ਮੁੜ ਵਿਦੇਸ਼ ਜਾਣਾ ਚਾਹੁੰਦਾ ਸੀ।

Advertisements

ਘਰਦਿਆਂ ਨੂੰ ਲਗਾਤਾਰ ਆਈਲੈਟਸ ਕਰਵਾਉਣ ਲਈ ਕਹਿੰਦਾ ਸੀ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਖੁਦਕੁਸ਼ੀ ਕਰਨ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀਂ ਲੱਗ ਸਕਿਆ ਹੈ ਤੇ ਨਾਂ ਹੀ ਕੋਈ ਸੁਸਾਈਡ ਨੋਟ ਬਰਾਮਦ ਹੋਇਆ ਹੈ। ਲਵਪ੍ਰੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here