Tuesday, October 13, 2026
Home Latest ਲੁਧਿਆਣਾ ਦੇ ਬੀਸੀਐਮ ਸਕੂਲ ਵਿੱਚ ਬੱਸ ਹੇਠਾਂ ਆਈ 7 ਸਾਲਾਂ ਬੱਚੀ, ਮੌਤ

ਲੁਧਿਆਣਾ ਦੇ ਬੀਸੀਐਮ ਸਕੂਲ ਵਿੱਚ ਬੱਸ ਹੇਠਾਂ ਆਈ 7 ਸਾਲਾਂ ਬੱਚੀ, ਮੌਤ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਬੀਸੀਐਮ ਸਕੂਲ ਵਿੱਚ ਦੂਜੀ ਜਮਾਤ ਦੀ ਵਿਦਿਆਰਥਣ ਦੇ ਬੱਸ ਹੇਠਾਂ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਬੱਚੀ ਦੀ ਪਹਿਚਾਣ ਅਮਾਇਰਾ ਉਮਰ 7 ਸਾਲਾਂ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਬੱਚਿਆਂ ਨੂੰ ਸਕੂਲ ਛੱਡਣ ਆਏ ਕਈ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਤਾਂ ਉਹਨਾਂ ਨੇ ਦੇਖਿਆ ਕਿ ਇੱਕ ਲੜਕੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਹੈ। ਲੜਕੀ ਦੀਆਂ ਅੱਖਾਂ ਬਾਹਰ ਸਨ ਅਤੇ ਉਸਦੇ ਚਿਹਰੇ ਤੇ ਬੱਸ ਦੇ ਟਾਇਰ ਦੇ ਨਿਸ਼ਾਨ ਸਨ।

Advertisements

ਉਸਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਅਜੇ ਤੱਕ ਇਹ ਨਹੀਂ ਪਤਾ ਲੱਗ ਸਕਿਆ ਹੈ ਕਿ ਲੜਕੀ ਕਿਨ੍ਹਾਂ ਹਾਲਾਤਾਂ ਵਿੱਚ ਬੱਸ ਹੇਠਾਂ ਆਈ ਹੈ।

LEAVE A REPLY

Please enter your comment!
Please enter your name here