Sunday, October 18, 2026
Home International ਵਿਸ਼ਵ ਪ੍ਰਸਿੱਧ ਤਬਲਾ ਵਾਦਕ ਤੇ ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ

ਵਿਸ਼ਵ ਪ੍ਰਸਿੱਧ ਤਬਲਾ ਵਾਦਕ ਤੇ ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ

ਦਿੱਲੀ (ਦ ਸਟੈਲਰ ਨਿਊਜ਼)। ਵਿਸ਼ਵ ਪ੍ਰਸਿੱਧ ਤਬਲਾ ਵਾਦਕ ਤੇ ਪਦਮ ਵਿਭੂਸ਼ਣ ਉਸਤਾਦ ਜ਼ਾਕਿਰ ਹੁਸੈਨ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਸਤਾਦ ਜ਼ਾਕਿਰ ਹੁਸੈਨ ਨੂੰ 1988 ਵਿੱਚ ਪਦਮ ਸ਼੍ਰੀ, 2002 ਵਿੱਚ ਪਦਮ ਭੂਸ਼ਣ ਤੇ 2023 ਵਿੱਚ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ ਤੇ ਜ਼ਾਕਿਰ ਹੁਸੈਨ ਨੇ ਸਿਰਫ਼ 11 ਸਾਲ ਦੀ ਉਮਰ ਵਿੱਚ ਅਮਰੀਕਾ ਵਿੱਚ ਆਪਣਾ ਪਹਿਲਾ ਸੰਗੀਤ ਸਮਾਰੋਹ ਕੀਤਾ ਸੀ। 1973 ਵਿੱਚ ਉਸਨੇ ਆਪਣੀ ਪਹਿਲੀ ਐਲਬਮ ‘ਲਿਵਿੰਗ ਇਨ ਦ ਮਟੀਰੀਅਲ ਵਰਲਡ’ ਲਾਂਚ ਕੀਤੀ।

Advertisements

ਜਾਣਕਾਰੀ ਮੁਤਾਬਕ ਜ਼ਾਕਿਰ ਹੁਸੈਨ ਬਲੱਡ ਪ੍ਰੈਸ਼ਰ ਦੀ ਸਮੱਸਿਆ ਤੋਂ ਪੀੜਤ ਸੀ ਤੇ ਉਹਨਾਂ ਦਾ ਪਿਛਲੇ ਹਫਤੇ ਤੋਂ ਅਮਰੀਕਾ ਦੇ ਸੈਨ ਫਰਾਂਸਿਸਕੋ ਵਿੱਚ ਇਲਾਜ਼ ਚੱਲ ਰਿਹਾ ਸੀ ਤੇ ਐਤਵਾਰ ਸ਼ਾਮ ਹੁਸੈਨ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਿਕ ਮੈਬਰਾਂ ਨੇ ਜ਼ਾਕਿਰ ਦੀ ਸਿਹਤਯਾਬੀ ਲਈ ਦੁਆ ਕਰਨ ਦੀ ਅਪੀਲ ਕੀਤੀ ਸੀ, ਪਰ ਅਚਾਨਕ ਉਹਨਾਂ ਦੀ ਸਿਹਤ ਜਿਆਦਾ ਵਿਗੜ੍ਹਨ ਕਾਰਨ  ਉਹਨਾਂ ਦਾ ਦੇਹਾਂਤ ਹੋ ਗਿਆ। ਜ਼ਾਕਿਰ ਹੁਸੈਨ ਦੀ ਮੌਤ ਦੀ ਖਬਰ ਸੁਣ ਕੇ ਲੋਕਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ ਹੈ। ਸੋਸ਼ਲ ਮੀਡੀਆ ਤੇ ਲੋਕ ਜ਼ਾਕਿਰ ਨੂੰ ਸ਼ਰਧਾਂਜਲੀ ਦੇ ਰਹੇ ਹਨ ਤੇ ਪੋਸਟ ਸ਼ੇਅਰ ਕਰ ਰਹੇ ਹਨ।

LEAVE A REPLY

Please enter your comment!
Please enter your name here