Wednesday, November 11, 2026
Home Latest ਚੇਅਰਮੈਨ ਸੇਖਵਾਂ ਤੇ ਵਿਧਾਇਕ ਰੰਧਾਵਾ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਸੰਦੀਪ...

ਚੇਅਰਮੈਨ ਸੇਖਵਾਂ ਤੇ ਵਿਧਾਇਕ ਰੰਧਾਵਾ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਤੇ ਸੰਦੀਪ ਪਾਠਕ ਨਾਲ ਕੀਤੀ ਮੁਲਾਕਾਤ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਅਤੇ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਜਿੱਥੇ ਦੋਵਾਂ ਆਗੂਆਂ ਨੇ ਡੇਰਾ ਬਾਬਾ ਨਾਨਕ ਜ਼ਿਮਨੀ ਚੋਣ ਵਿੱਚ ਪਾਰਟੀ ਦੀ ਜਿੱਤ ਲਈ ਕੇਜਰੀਵਾਲ ਨੂੰ ਵਧਾਈ ਦਿੱਤੀ ਓਥੇ ਉਨ੍ਹਾਂ ਸੂਬੇ ਦੀਆਂ ਰਾਜਨੀਤਿਕ ਹਾਲਤਾਂ ਬਾਰੇ ਵੀ ਚਰਚਾ ਕੀਤੀ।

Advertisements

ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਡੇਰਾ ਬਾਬਾ ਨਾਨਕ ਸਮੇਤ ਪੰਜਾਬ ਦੀਆਂ ਬਾਕੀ ਜ਼ਿਮਨੀ ਚੋਣਾਂ ਦੀ ਜਿੱਤ ਤੋਂ ਬਹੁਤ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਮੌਜੂਦਾ ਰਾਜਨੀਤਿਕ ਹਾਲਤਾਂ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਸ. ਸੇਖਵਾਂ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਨੇ ਉਨ੍ਹਾਂ ਦੀ ਦਿੱਲੀ ਵਿਧਾਨ ਸਭਾ ਚੋਣਾਂ ਸਬੰਧੀ ਵੀ ਡਿਊਟੀ ਲਗਾਈ ਹੈ ਅਤੇ ਉਨ੍ਹਾਂ ਨੇ ਪਾਰਟੀ ਸੁਪਰੀਮੋ ਨੂੰ ਭਰੋਸਾ ਦਿੱਤਾ ਹੈ ਕਿ ਉਹ ਪਾਰਟੀ ਦੀ ਜਿੱਤ ਲਈ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨਗੇ। ਇਸ ਤੋਂ ਬਾਅਦ ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਅਤੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਵੀ ਮੁਲਾਕਾਤ ਕੀਤੀ।

LEAVE A REPLY

Please enter your comment!
Please enter your name here