
ਕੈਨੇਡਾ (ਦ ਸਟੈਲਰ ਨਿਊਜ਼)। ਕੈਨੇਡਾ ਦੇ ਐਡਮਿੰਟਨ ਵਿੱਚ 6 ਦਸੰਬਰ ਨੂੰ ਪੰਜਾਬ ਦੇ 20 ਸਾਲਾ ਵਿਦਿਆਰਥੀ ਹਰਸ਼ਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਐਡਮਿੰਟਨ ਵਿੱਚ ਇੱਕ ਅਪਾਰਟਮੈਂਟ ਬਿਲਡਿੰਗ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਹਰਸ਼ਦੀਪ ਦਾ ਝਗੜੇ ਦੌਰਾਨ ਕਤਲ ਕਰ ਦਿੱਤਾ ਸੀ ਤੇ ਸੀਸੀਟੀਵੀ ਫੁਟੇਜ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕੈਨੇਡੀਅਨ ਨਾਗਰਿਕ ਨੇ ਹਰਸ਼ਦੀਪ ਤੇ ਹਮਲਾ ਕੀਤਾ ਤੇ ਉਸਨੂੰ ਗੋਲੀ ਮਾਰ ਦਿੱਤੀ। ਪੁਲਿਸ ਨੇ ਇਸ ਮਾਮਲੇ ਵਿੱਚ 2 ਆਰੋਪੀਆਂ ਨੂੰ ਇਵਾਨ ਰੇਨ ਅਤੇ ਜੂਡਿਥ ਸਾਲਟੋ ਨੂੰ ਗ੍ਰਿਫ਼ਤਾਰ ਕੀਤਾ ਹੈ।

ਕੈਨੇਡਾ ਸਰਕਾਰ ਨੇ ਹਰਸ਼ਦੀਪ ਸਿੰਘ ਦੇ ਦੇਹਾਂਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਸਦੇ ਯੋਗਦਾਨ ਨੂੰ ਸਵੀਕਾਰ ਕਰਦਿਆਂ ਉਸਨੂੰ ਗਾਰਡ ਆਫ਼ ਆਨਰ ਦਿੱਤਾ ਹੈ। ਹਰਸ਼ਦੀਪ ਦੀ ਮੌਤ ਨਾਲ ਉਸਦੇ ਪਰਿਵਾਰ ਵਿੱਚ ਹੀ ਨਹੀਂ ਸਗੋਂ ਪੂਰੇ ਸਮਾਜ ਵਿੱਚ ਸੋਗ ਦੀ ਲਹਿਰ ਹੈ। ਜਿਸਤੋਂ ਬਾਅਦ ਕੈਨੇਡਾ ਸਰਕਾਰ ਨੇ ਉਸਦੀ ਡਿਊਟੀ ਨੂੰ ਦੇਖਦੇ ਹੋਏ ਆਪਣੇ ਵੱਲੋਂ ਗਾਰਡ ਆਫ਼ ਆਨਰ ਦਿੱਤਾ।












