
ਫਗਵਾੜਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਵਲੋਂ ਜੋਰਸ਼ੋਰਾ ਤੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੁਹਿੰਮ ਦੇ ਤਹਿਤ ਮੰਗਲਵਾਰ ਨੂੰ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਭਾਜਪਾ ਦੇ ਇੰਚਾਰਜ ਵਿਜੈ ਰੁਪਾਣੀ ਫਗਵਾੜਾ ਵਿਖੇ ਪਹੁੰਚੇ। ਉਨ੍ਹਾਂ ਦੇ ਫਗਵਾੜਾ ਪਹੁੰਚਣ ਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਸਾਬਕਾ ਕੇਂਦਰੀ ਮੰਤਰੀ ਸ਼ੋਮ ਪ੍ਰਕਾਸ਼, ਸਾਬਕਾ ਕੇਂਦਰੀ ਮੰਤਰੀ ਵਿਜੈ ਸਾਂਪਲਾ, ਸੂਬਾ ਭਾਜਪਾ ਦੇ ਇੰਚਾਰਜ ਨਵਾਸੁਲੂ, ਸੂਬਾ ਭਾਜਪਾ ਦੇ ਮੀਤ ਪ੍ਰਧਾਨ ਰਾਜੇਸ਼ ਬਾਗਾ, ਪੰਜਾਬ ਦੇ ਸਹਿ ਪਰਭਾਰੀ ਐਮਐਲਏ ਡਾ. ਨਰਿੰਦਰ ਸਿੰਘ ਰੈਨਾ, ਸੂਰਜ ਭਾਰਦਵਾਜ, ਪ੍ਰਿਯੰਕਾ ਵਾਲੀਆ, ਰਾਜੀਵ ਪਾਹਵਾ,ਅਨੀਤਾ ਸੋਮ ਪ੍ਰਕਾਸ਼, ਤੇਜਸਵੀ ਭਾਰਦਵਾਜ, ਅਰੁਣ ਖੋਸਲਾ ਬਲਭੱਦਰ ਸੈਨ ਦੁੱਗਲ ਆਦਿ ਆਗੂਆਂ ਨੇ ਫੁੱਲਾਂ ਦਾ ਬੁਕਾ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ ਭਾਜਪਾ ਦੇ ਆਗੂਆਂ ਨੇ ਨਗਰ ਨਿਗਮ ਚੋਣਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕਰਦਿਆਂ ਭਾਜਪਾ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਡਿਊਟੀਆਂ ਲਗਾਇਆ।

ਇਸ ਮੌਕੇ ਵਿਜੈ ਰੁਪਾਣੀ ਨੇ ਕਿਹਾ ਕਿ ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੂਰੀ ਤਰ੍ਹਾਂ ਤਿਆਰ ਹੈ ਅਤੇ ਫਗਵਾੜਾ ਦੇ ਸਾਰੇ ਵਾਰਡਾਂ ਵਿੱਚ ਭਾਜਪਾ ਆਪਣੇ ਬਲਬੂਤੇ ਤੇ ਇਕੱਲੇ ਸ਼ਾਨਦਾਰ ਜਿੱਤ ਹਾਸਲ ਕਰ ਕੇ ਆਪਣਾ ਮੇਅਰ ਬਣਾਏਗੀ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਿਹਾ ਕਿ ਅੱਜ ਲੋਕਾਂ ਦਾ ਭਾਜਪਾ ਪ੍ਰਤੀ ਵਿਸ਼ਵਾਸ਼ ਲਗਾਤਾਰ ਵਧ ਰਿਹਾ ਹੈ ਤੇ ਦੂਜੀਆਂ ਪਾਰਟੀਆਂ ਦੇ ਆਗੂ ਤੇ ਵਰਕਰ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਅਜਿਹੇ ਕਈ ਵਾਅਦੇ ਕੀਤੇ ਸਨ,ਜੋ ਪੂਰੇ ਨਹੀਂ ਹੋਏ ਤੇ ਇਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਉਨ੍ਹਾਂ ਨੇ ਨੇ ਕਿਹਾ ਕਿ ਸਾਡੀ ਪਾਰਟੀ ਸ਼ਹਿਰ ਦੇ ਹਰ ਪਾਸਿਓਂ ਸੀਵਰੇਜ ਦੀ ਸਮੱਸਿਆ ਦਾ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਅਸੀਂ ਹਰ ਸਮੱਸਿਆ ਨੂੰ ਖ਼ਤਮ ਕਰਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮੇਅਰ ਬਣਨ ਤੇ ਪੂਰੇ ਸ਼ਹਿਰ ਦੀਆਂ ਸੜਕਾਂ ਦੀ ਮੁਰੰਮਤ ਕਰਵਾਈ ਜਾਵੇਗੀ।












