
ਕੋਟਕਪੂਰਾ (ਦ ਸਟੈਲਰ ਨਿਊਜ਼)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਲਾਂ ਵਿਚ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਕਿਉਂਕਿ ਇਸ ਮਾਮਲੇ ਵਿਚ ਬੀਬੀ ਜੰਗੀਰ ਕੌਰ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੂੰ ਮਿਲ ਕੇ ਸ਼ਿਕਾਇਤ ਦਰਜ ਕਰਵਾਈ ਹੈ ਤੇ ਕਾਰਵਾਈ ਕਰਨ ਦੀ ਵੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਨੇ ਸੀਨੀਅਰ ਪੱਤਰਕਾਰ ਨਾਲ ਫੋਨ ਤੇ ਗੱਲ ਕਰਦਿਆਂ ਬੀਬੀ ਜੰਗੀਰ ਕੌਰ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਜਿਸ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਫ਼ੀ ਵੀ ਮੰਗੀ ਸੀ। ਪਰ ਅਜੇ ਵੀ ਮਾਮਲਾ ਠੰਡਾ ਨਹੀਂ ਹੋਇਆ। ਇਸ ਸੰਬੰਧੀ ਬੀਬੀ ਜਗੀਰ ਕੌਰ ਨੇ ਪ੍ਰਧਾਨ ਤੇ ਕਾਰਵਾਈ ਕਰਨ ਦੀ ਮੰਗ ਰੱਖ ਦਿੱਤੀ ਹੈ।













