Wednesday, October 28, 2026
Home Latest ਅਬੋਹਰ ਦੇ ਵਕੀਲ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਅਬੋਹਰ ਦੇ ਵਕੀਲ ਦੀ ਸੜਕ ਹਾਦਸੇ ਦੌਰਾਨ ਹੋਈ ਮੌਤ

ਅਬੋਹਰ (ਦ ਸਟੈਲਰ ਨਿਊਜ਼)। ਅਬੋਹਰ ਦੇ ਮਲੋਟ ਵਿੱਚ ਸੜਕ ਕਿਨਾਰੇ ਖੜ੍ਹੀ ਟਰਾਲੀ ਨਾਲ ਥਾਰ ਦੀ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ ਡਰਾਈਵਰ ਵਕੀਲ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਐਡਵੋਕੇਟ ਸੁਜੋਤ ਬਰਾੜ ਉਮਰ 26 ਸਾਲਾਂ ਵਾਸੀ ਚੰਨਣਖੇੜਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਐਡਵੋਕੇਟ ਸੁਜੋਤ ਬਰਾੜ ਆਪਣੀ ਥਾਰ ਵਿੱਚ ਮਲੋਟ ਰੋਡ ਤੋਂ ਆ ਰਿਹਾ ਸੀ ਤਾਂ ਜਦੋਂ ਉਹ ਗੋਬਿੰਦਗੜ੍ਹ ਪੁਲ ਨੇੜੇ ਬੀਆਰਵਿਲਾ ਪੈਲੇਸ ਨਜ਼ਦੀਕ ਪਹੁੰਚਿਆਂ ਤਾਂ ਉਸਦੀ ਥਾਰ ਕਾਰ ਟਰਾਲੀ ਨਾਲ ਟਕਰਾ ਗਈ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਥਾਰ ਦੇ ਪਰਖੱਚੇ ਉੱਡ ਗਏ ਤੇ ਐਡਵੋਕੇਟ ਸੁਜੋਤ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ ਜ਼ਖਮੀ ਹਾਲਤ ਵਿੱਚ ਉਸਨੂੰ ਆਸ-ਪਾਸ ਦੇ ਲੋਕਾਂ ਨੇ ਹਸਪਤਾਲ ਦਾਖਲ ਕਰਵਾਇਆ ਜਿੱਥੇ ਕਿ ਉਸਦੀ ਹਾਲਤ ਗੰਭੀਰ ਦੇਖਦਿਆਂ ਉਸਨੂੰ ਬਠਿੰਡਾ ਮੈਕਸ ਹਸਪਤਾਲ ਰੈਫਰ ਕਰ ਦਿੱਤਾ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ।

LEAVE A REPLY

Please enter your comment!
Please enter your name here