
ਗੁਰਦਾਸਪੁਰ (ਦ ਸਟੈਲਰ ਨਿਊਜ਼)। 21 ਦਸੰਬਰ 2024 ਨੂੰ ਨਗਰ ਨਿਗਮ ਬਟਾਲਾ ਦੇ ਵਾਰਡ ਨੰਬਰ 24 ਅਤੇ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਹੋ ਰਹੀ ਉਪ ਚੋਣ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ, ਆਈ.ਏ.ਐੱਸ. ਨੇ ਇਨ੍ਹਾਂ ਦੋਵਾਂ ਵਾਰਡਾਂ ਦੇ ਵੋਟਰ ਜੋ ਰਜਿਸਟਰਡ ਫ਼ੈਕਟਰੀਆਂ ਵਿੱਚ ਕੰਮ ਕਰਦੇ ਹਨ, ਉਨ੍ਹਾਂ ਲਈ ਵੋਟਾਂ ਵਾਲੇ ਦਿਨ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨ ਲਈ ਛੁੱਟੀ ਘੋਸ਼ਿਤ ਕੀਤੀ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਫ਼ੈਕਟਰੀਸ ਐਕਟ 1948 (ਕੇਂਦਰੀ ਐਕਟ 63 ਆਫ਼ 1948) ਦੀ ਧਾਰਾ 65 ਦੇ ਉਪ ਸੈਕਸ਼ਨ 2 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਰਜਿਸਟਰਡ ਫ਼ੈਕਟਰੀਆਂ ਦੇ ਉਨ੍ਹਾਂ ਵਰਕਰਾਂ ਨੂੰ ਛੋਟ ਦਿੱਤੀ ਹੈ ਜੋ ਰਜਿਸਟਰਡ ਫ਼ੈਕਟਰੀਆਂ ਵਿੱਚ ਕੰਮ ਕਰ ਰਹੇ ਹਨ ਅਤੇ ਸਬੰਧਿਤ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਦੇ ਵਾਰਡ ਜਿੱਥੇ ਵੋਟਾਂ ਹੋਣ ਜਾ ਰਹੀਆਂ ਹਨ ਦੇ ਅਧਿਕਾਰ ਖੇਤਰ ਵਿੱਚ ਵੋਟਰ ਵਜੋਂ ਦਰਜ ਹਨ। ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਨੇ ਸਮੇਂ ਦੀ ਤਤਪਰਤਾ ਨੂੰ ਮੱਖ ਰੱਖਦੇ ਹੋਏ ਇੱਕਤਰਫ਼ਾ ਹੁਕਮ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਹੈ। ਇਹ ਹੁਕਮ ਪੂਰਨ ਤੌਰ ‘ਤੇ ਲਾਗੂ ਕਰਵਾਉਣ ਲਈ ਸਹਾਇਕ ਕਿਰਤ ਕਮਿਸ਼ਨਰ, ਗੁਰਦਾਸਪੁਰ ਜ਼ਿੰਮੇਵਾਰ ਹੋਣਗੇ।











