Saturday, October 24, 2026
Home Punjab ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਜਬਰ-ਜ਼ੁਲਮ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ: ਕੁਲਦੀਪ...

ਸਾਹਿਬਜ਼ਾਦਿਆਂ ਦੀ ਅਦੁੱਤੀ ਕੁਰਬਾਨੀ ਜਬਰ-ਜ਼ੁਲਮ ਖ਼ਿਲਾਫ਼ ਲੜਨ ਲਈ ਪ੍ਰੇਰਨਾ ਦਿੰਦੀ ਰਹੇਗੀ: ਕੁਲਦੀਪ ਸਿੰਘ 

ਕਪੂਰਥਲਾ (ਦ ਸਟੈਲਰ ਨਿਊਜ਼), ਰਿਪੋਰਟ-ਗੌਰਵ ਮੜੀਆ। ਸਾਹਿਬਜ਼ਾਦਿਆਂ ਦੀ ਮਹਾਨ ਤੇ ਅਦੁੱਤੀ ਕੁਰਬਾਨੀ ਮਨੁੱਖਤਾ ਨੂੰ ਜਬਰ-ਜ਼ੁਲਮ,ਦਮਨ ਤੇ ਬੇਇਨਸਾਫ਼ੀ ਖ਼ਿਲਾਫ਼ ਜੂਝਣ ਲਈ ਪ੍ਰੇਰਿਤ ਕਰਦੀ ਰਹੇਗੀ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਕੁਲਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਨ੍ਹਾਂਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਨੇ ਨਿੱਕੀ ਉਮਰੇ ਸ਼ਹੀਦੀ ਪ੍ਰਾਪਤ ਕਰ ਕੇ ਸਰਹਿੰਦ ਦੇ ਸੂਬੇ ਦੇ ਅੱਤਿਆਚਾਰ ਖ਼ਿਲਾਫ਼ ਬੇਮਿਸਾਲ ਸਾਹਸ ਅਤੇ ਨਿਡਰਤਾ ਦਾ ਸਬੂਤ ਦਿੱਤਾ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਦਸਮੇਸ਼ ਪਿਤਾ, ਜਿਨ੍ਹਾਂ ਮਨੁੱਖਤਾ ਦੀ ਭਲਾਈ ਲਈ ਆਪਣਾ ਸਭ ਕੁੱਝ ਕੁਰਬਾਨ ਕਰ ਦਿੱਤਾ, ਤੋਂ ਸਾਹਸ ਅਤੇ ਕੁਰਬਾਨੀ ਦਾ ਜਜ਼ਬਾ ਵਿਰਸੇ ਵਿੱਚ ਮਿਲਿਆ ਸੀ।ਕੁਲਦੀਪ ਸਿੰਘ ਨੇ ਕਿਹਾ ਕਿ ਅੱਜ ਸਮੁੱਚੀ ਦੁਨੀਆ ਛੋਟੇ ਸਾਹਿਬਜ਼ਾਦਿਆਂ ਦੇ ਇਸ ਮਹਾਨ ਬਲੀਦਾਨ ਅੱਗੇ ਸਿਰ ਝੁਕਾ ਰਹੀ ਹੈ,ਜਿਸ ਦੀ ਵਿਸ਼ਵ ਦੇ ਇਤਿਹਾਸ ਵਿੱਚ ਕੋਈ ਹੋਰ ਮਿਸਾਲ ਨਹੀਂ ਹੈ।

Advertisements

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਕੁਰਬਾਨੀ ਨੂੰ ਨਤਮਸਤਕ ਹੁੰਦਿਆਂ ਕੁਲਦੀਪ ਸਿੰਘ ਨੇ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿੱਚ ਇਹ ਕੁਰਬਾਨੀ ਲਾਮਿਸਾਲ ਹੈ।ਉਨ੍ਹਾਂ ਕਿਹਾ ਕਿ ਅੱਜ ਸਮੁੱਚਾ ਵਿਸ਼ਵ ਇਸ ਅਦੁੱਤੀ ਕੁਰਬਾਨੀ ਉਤੇ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਹ ਨਾ ਸਿਰਫ਼ ਪੰਜਾਬੀਆਂ ਤੇ ਸਾਡੇ ਦੇਸ਼ ਵਾਸੀਆਂ,ਸਗੋਂ ਦੁਨੀਆ ਦੇ ਕੋਨੇ-ਕੋਨੇ ਵਿੱਚ ਬੈਠੇ ਲੋਕਾਂ ਲਈ ਮਾਣ ਵਾਲੀ ਗੱਲ ਹੈ।ਉਨ੍ਹਾਂਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਅਣਗਿਣਤ ਕੁਰਬਾਨੀਆਂ ਨਾਲ ਭਰਿਆ ਪਿਆ ਹੈ ਅਤੇ ਇਨ੍ਹਾਂ ਕੁਰਬਾਨੀਆਂ ਦਾ ਦੌਰ ਸ੍ਰੀ ਗੁਰੂ ਅਰਜਨ ਦੇਵ ਜੀ,ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਸ਼ੁਰੂ ਹੁੰਦਾ ਹੈ,ਜਿਨ੍ਹਾਂ ਮਨੁੱਖਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰ ਦਿੱਤੀਆਂ।

ਕੁਲਦੀਪ ਸਿੰਘ ਨੇ ਕਿਹਾ ਕਿ ਜਿੱਥੇ ਇਕ ਪਾਸੇ ਲੱਖਾਂ ਦੀ ਗਿਣਤੀ ਵਿਚ ਸੰਗਤ ਛੋਟੇ ਸਾਹਿਬਜ਼ਾਦਿਆਂ ਨੂੰ ਨਮਨ ਕਰਨ ਲਈ ਫਤਹਿਗੜ੍ਹ ਸਾਹਿਬ ਵਿਖੇ ਜਾ ਰਹੀ ਹੈ,ਉਥੇ ਹੀ ਪੰਜਾਬੀਆਂ ਵੱਲੋਂ ਇਹ ਮਹੀਨਾ ਸੋਗ ਦੇ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ।ਉਨ੍ਹਾਂਨੇ ਕਿਹਾ ਕਿ ਨਵੀਂ ਪੀੜ੍ਹੀ ਨੂੰ ਇਸ ਲਾਸਾਨੀ ਸ਼ਹਾਦਤ ਬਾਰੇ ਜਾਗਰੂਕ ਕਰਨ ਦੀ ਲੋੜ ਹੈ ਤਾਂ ਕਿ ਉਨ੍ਹਾਂ ਨੂੰ ਮੁਲਕ ਲਈ ਆਪਾ ਵਾਰਨ ਪ੍ਰਤੀ ਪ੍ਰੇਰਿਤ ਕੀਤਾ ਜਾ ਸਕੇ।ਉਨ੍ਹਾਂਨੇ ਕਿਹਾ ਕਿ ਨੇ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਨਾ ਸਮੇਂ ਦੀ ਲੋੜ ਹੈ ਤਾਂ ਕਿ ਮਨੁੱਖੀ ਹੱਕਾਂ ਦੀਆਂ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ  ਕੀਤਾ ਜਾ ਸਕੇ।

LEAVE A REPLY

Please enter your comment!
Please enter your name here