
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਭੁੱਚੋ ਮੰਡੀ ਹਾਈਵੇ ਨਜ਼ਦੀਕ 2 ਕਾਰਾਂ ਵਿਚਕਾਰ ਭਿਆਨਕ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 5 ਵਿਅਕਤੀ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਇੱਕ ਸਪੋਰਟਸ ਕਾਰ ਬਠਿੰਡੇ ਤੋਂ ਬਰਨਾਲਾ ਵਾਲੀ ਸਾਈਡ ਜਾ ਰਹੀ ਸੀ ਤਾਂ ਅਚਾਨਕ ਡਿਵਾਈਡਰ ਨਾਲ ਟਕਰਾ ਕੇ ਹਾਈਵੇ ਤੋਂ ਪਲਟ ਕੇ ਦੂਸਰੇ ਪਾਸੇ ਆਲਟੋ ਕਾਰ ਨਾਲ ਟਕਰਾ ਗਈ।

ਇਸ ਦੌਰਾਨ ਸਪੋਰਟਸ ਕਾਰ ਵਿੱਚ ਸਵਾਰ 4 ਵਿਅਕਤੀ ਤੇ ਆਲਟੋ ਕਾਰ ਵਿੱਚ ਸਵਾਰ 1 ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ, ਜਿੱਥੇ ਕਿ ਉਹਨਾਂ ਦਾ ਇਲਾਜ਼ ਚੱਲ ਰਿਹਾ ਹੈ।












