Wednesday, October 7, 2026
Home Latest ਡੇਅਰੀ ਵਿਭਾਗ, ਗੁਰਦਾਸਪੁਰ ਵੱਲੋਂ ਲਗਾਇਆ ਗਿਆ ਇੱਕ ਦਿਨਾਂ ਦੁੱਧ ਉਤਪਾਦਕ ਕੈਂਪ

ਡੇਅਰੀ ਵਿਭਾਗ, ਗੁਰਦਾਸਪੁਰ ਵੱਲੋਂ ਲਗਾਇਆ ਗਿਆ ਇੱਕ ਦਿਨਾਂ ਦੁੱਧ ਉਤਪਾਦਕ ਕੈਂਪ

ਗੁਰਦਾਸਪੁਰ (ਦ ਸਟੈਲਰ ਨਿਊਜ਼)। ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਜਾਰੀ ਹਦਾਇਤਾਂ ਮੁਤਾਬਿਕ ਅਤੇ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ ਅਤੇ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ ਡੀ -6 ਸਕੀਮ ਅਧੀਨ ਅੱਜ ਪਿੰਡ ਖਰਲ ਬਲਾਕ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ ਦੁੱਧ ਉਤਪਾਦਕਾਂ ਨੂੰ ਪਸੂਆਂ ਦੀਆਂ ਬਿਮਾਰੀਆਂ, ਉਨ੍ਹਾਂ ਦੇ ਇਲਾਜ ਅਤੇ ਹਰੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ।

Advertisements

ਕੈਂਪ ਵਿਚ ਡੇਅਰੀ ਵਿਕਾਸ ਵਿਭਾਗ ਵੱਲੋਂ ਪਸੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ। ਇਸ ਮੌਕੇ ਕੈਂਪ ਵਿਚ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਰਿਆਮ ਸਿੰਘ, ਡਾ: ,ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ, ਬਲਕਾਰ ਸਿੰਘ ਮਿਲਕਫੈੱਡ, ਕਮਲ ਕਿਸ਼ੋਰ ਅਦਵੰਤਾ ਕੰਪਨੀ , ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਮਿਸ ਅੰਨੂ ਡੇਅਰੀ ਵਿਕਾਸ ਇੰਸਪੈਕਟਰ ਅਤੇ ਅਨਾਮਿਕਾ ਸ਼ਰਮਾ, ਸਤਨਾਮ ਸਿੰਘ ਵੇਰਕਾ ਮਿਲਕ ਚੀਲਿੰਗ ਸੈਂਟਰ ਬਟਾਲਾ ਸਰਪੰਚ ਗੋਲਡੀ ਸਮੇਤ ਵੱਡੀ ਗਿਣਤੀ ਵਿੱਚ ਅਗਾਂਹਵਧੂ ਕਿਸਾਨ ਦੁੱਧ ਉਤਪਾਦਕ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here