
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਦੇ ਪਿੰਡ ਵਿਧੀਪੁਰ ਨਜ਼ਦੀਕ ਇਨੋਵਾ ਕਾਰ ਵੱਲੋਂ ਇੱਕ ਔਰਤ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਔਰਤ ਦੀ ਪਹਿਚਾਣ ਨੀਲਮ ਉਮਰ 36 ਸਾਲਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨੀਲਮ ਸੁਰਾਨੁੱਸੀ ਸਥਿਤ ਇੱਕ ਨਿੱਜੀ ਫੈਕਟਰੀ ਤੋਂ ਕੰਮ ਕਰਕੇ ਘਰ ਪਰਤ ਰਹੀ ਸੀ ਤਾਂ ਅਚਾਨਕ ਇੱਕ ਇਨੋਵਾ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਔਰਤ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਈ ਜ਼ਖਮੀ ਹਾਲਤ ਵਿੱਚ ਉਸਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਕਿ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਔਰਤ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।











