Wednesday, October 28, 2026
Home Latest ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ, 2 ਜ਼ਖਮੀ

ਫਤਿਹਗੜ੍ਹ ਸਾਹਿਬ ਜਾ ਰਹੇ ਸ਼ਰਧਾਲੂਆਂ ਨਾਲ ਭਰੀ ਟਰਾਲੀ ਪਲਟੀ, 2 ਜ਼ਖਮੀ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਖੰਨਾ ਵਿੱਚ ਇੱਕ ਤੇਜ਼ ਰਫ਼ਤਾਰ ਟਰੈਕਟਰ ਟਰਾਲੀ ਬੇਕਾਬੂ ਹੋ ਕੇ ਪਲਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ 2 ਸ਼ਰਧਾਲੂ ਜ਼ਖ਼ਮੀ ਹੋ ਗਏ। ਜਾਣਕਾਰੀ ਦਿੰਦੇ ਸਤਨਾਮ ਸਿੰਘ ਤੇ ਗੁਰਜੀਤ ਸਿੰਘ ਨੇ ਦੱਸਿਆ ਕਿ ਸੰਗਤ ਟਰਾਲੀ ਦੋਰਾਹਾ ਤੋਂ ਫਤਿਹਗੜ੍ਹ ਸਾਹਿਬ ਵੱਲ ਜਾ ਰਹੀ ਸੀ ਤੇ ਟਰਾਲੀ ਦੀ ਸਪੀਡ ਕਾਫੀ ਤੇਜ਼ ਸੀ ਤੇ ਇਸ ਤਰ੍ਹਾਂ ਲੱਗ ਰਿਹਾ ਸੀ ਕਿ ਜਿਵੇ ਟਰਾਲੀ ਕੋਈ ਅਣਜਾਂਣ ਬੰਦਾ ਚਲਾ ਰਿਹਾ ਹੈ।

Advertisements

ਦੇਖਦੇ ਹੀ ਦੇਖਦੇ ਟਰਾਲੀ ਦੀ ਰਫ਼ਤਾਰ ਤੇਜ਼ ਹੋਣ ਕਾਰਨ ਟਰਾਲੀ ਬੇਕਾਬੂ ਹੋ ਕੇ ਪਲਟ ਗਈ। ਟਰਾਲੀ ਵਿੱਚ 10 ਦੇ ਕਰੀਬ ਸ਼ਰਧਾਲੂ ਸਵਾਰ ਸਨ। ਇਸ ਦੌਰਾਨ 2 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਉਹਨਾਂ ਨੂੰ ਜ਼ਖਮੀ ਹਾਲਤ ਵਿੱਚ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

LEAVE A REPLY

Please enter your comment!
Please enter your name here