Tuesday, October 13, 2026
Home Latest ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ...

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਰਮਾਇਆ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 26 ਦਸੰਬਰ ਨੂੰ

The Stellar News Logo


ਪਟਿਆਲਾ (ਦ ਸਟੈਲਰ ਨਿਊਜ਼)।
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 26 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ,ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਉਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਮਾਇਆ ਹੈਲਥ ਕੇਅਰ ਵੱਲੋਂ ਵੈਲਨੇੱਸ ਐਡਵਾਈਜ਼ਰ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਦਸਵੀਂ, ਬਾਰ੍ਹਵੀਂ, ਗ੍ਰੈਜੂਏਸ਼ਨ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ। ਜਿਨ੍ਹਾਂ ਉਮੀਦਵਾਰਾਂ ਦੀ ਉਮਰ 20-40 ਸਾਲ ਹੋਵੇ ਅਤੇ ਕੇਵਲ ਮਹਿਲਾ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੀਆਂ ਹਨ।

Advertisements

ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 26 ਦਸੰਬਰ ਦਿਨ ਵੀਰਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ,ਨੇੜੇ ਸੇਵਾ ਕੇਂਦਰ,ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ।

LEAVE A REPLY

Please enter your comment!
Please enter your name here