Saturday, October 17, 2026
Home Latest ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਦੀ ਲੋੜ...

ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਬਾਰੇ ਨੌਜਵਾਨ ਪੀੜ੍ਹੀ ਨੂੰ ਜਾਣੂ ਕਰਵਾਉਣ ਦੀ ਲੋੜ ਹੈ: ਚੇਅਰਮੈਨ ਇੰਡੀਅਨ  

ਕਪੂਰਥਲਾ (ਦ ਸਟੈਲਰ ਨਿਊਜ਼), ਗੌਰਵ ਮੜੀਆ। ਭਾਈ ਗੁਰੂਦਾਸ ਜੀ ਗੁਰਮਤਿ ਵਿਦਿਆਲਿਆ ਕਾਂਜਲੀ ਰੋਡ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ ਖਾਲਸਾਈ ਖੇਡਾਂ ਅਤੇ ਸਟੇਜ ਪਰਫਾਰਮੈਂਸ ਕੀਰਤਨ, ਕਵੀਰਸੀ, ਦੁਮਾਲਾ, ਕਵਿਤਾ, ਗਤਕਾ ਮੁਕਾਬਲੇ ਦੇਵੀ ਤਾਲਾਬ ਵਿਖੇ ਕਰਵਾਏ ਗਏ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਗਮ ਦੀ ਸ਼ਲਾਘਾ ਕੀਤੀ।ਇਸ ਮੌਕੇ ਤੇ ਸੰਤ ਬਾਬਾ ਲੀਡਰ ਸਿੰਘ ਜੀ, ਸੰਤ ਬਾਬਾ ਅਮਰੀਕ ਸਿੰਘ ਜੀ ਅਤੇ ਭਾਈ ਗੁਰਦਾਸ ਜੀ ਗੁਰਮਤਿ ਵਿਦਿਆਲਿਆ ਕਮੇਟੀ ਵਲੋਂ ਜੇਤੂ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਡੀਅਨ ਨੇ ਕਿਹਾ ਕਿ ਅਜਿਹੇ ਸਮਾਗਮ ਨਵੀਂ ਨੌਜਵਾਨ ਪੀੜ੍ਹੀ ਨੂੰ ਸਾਡੇ ਮਹਾਨ ਅਤੇ ਗੌਰਵਮਈ ਅਤੀਤ ਤੋਂ ਜਾਣੂ ਕਰਵਾਉਣ ਲਈ ਸਹਾਈ ਸਿੱਧ ਹੁੰਦੇ ਹਨ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਆਪਣੀ ਵੀਰਤਾ ਤੇ ਬਹਾਦਰੀ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਉਨ੍ਹਾਂ ਦੀ ਕੁਰਬਾਨੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਿੱਖਾਂ ਲਈ ਹੀ ਨਹੀਂ ਸਗੋਂ ਸਮੁੱਚੀ ਮਾਨਵਤਾ ਲਈ ਪ੍ਰੇਰਨਾ ਸਰੋਤ ਹੈ। ਉਨ੍ਹਾਂ ਨੇ ਕਿਹਾ ਕਿ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੇ ਛੋਟੀ ਉਮਰ ਵਿੱਚ ਹੀ ਸ਼ਹੀਦੀ ਪ੍ਰਾਪਤ ਕੀਤੀ ਸੀ।

Advertisements

ਉਨ੍ਹਾਂ ਕਿਹਾ ਕਿ ਮਾਤਾ ਗੁਜਰੀ ਜੀ ਦੇ ਨਾਲ-ਨਾਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਦੀ ਸ਼ਹਾਦਤ ਨੇ ਯੁਗਾਂ-ਯੁਗਾਂ ਤੱਕ ਪੰਜਾਬੀਆਂ ਨੂੰ ਜਬਰ, ਜ਼ੁਲਮ ਤੇ ਅੱਤਿਆਚਾਰ ਵਿਰੁੱਧ ਲੜਨ ਦੀ ਪ੍ਰੇਰਨਾ ਦਿੱਤੀ ਹੈ।ਉਨ੍ਹਾਂਨੇ ਕਿਹਾ ਕਿ ਛੋਟੇ ਸਾਹਿਬਜਾਦਿਆਂ ਨੇ ਸਰਹਿੰਦ ਦੇ ਸਾਬਕਾ ਮੁਗਲ ਗਵਰਨਰ ਦੀ ਤਾਕਤ ਦੇ ਵਿਰੁੱਧ ਖੜ੍ਹੇ ਹੋਣ ਦੇ ਲਈ ਬੇਮਿਸਾਲ ਦਲੇਰੀ ਅਤੇ ਨਿਡਰਤਾ ਦਾ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੂੰ ਬਹਾਦਰੀ ਅਤੇ ਨਿਰਸਵਾਰਥ ਸੇਵਾ ਦੇ ਗੁਣ ਦਸ਼ਮੇਸ਼ ਪਿਤਾ ਤੋਂ ਵਿਰਾਸਤੀ ਵਿੱਚ ਮਿਲੇ ਸਨ, ਜਿਨ੍ਹਾਂ ਨੇ ਮਨੁੱਖਤਾ ਲਈ ਅਣਥੱਕ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਇਸ ਮਹਾਨ ਕੁਰਬਾਨੀ ਤੋਂ ਜਾਣੂ ਕਰਵਾਉਣ ਦੀ ਲੋੜ ਹੈ, ਤਾਂ ਜੋ ਉਨ੍ਹਾਂ ਨੂੰ ਦੇਸ਼ ਹਿੱਤ ਵਿੱਚ ਨਿਰਸਵਾਰਥ ਕੁਰਬਾਨੀਆਂ ਕਰਨ ਦੀ ਪ੍ਰੇਰਨਾ ਦਿੱਤੀ ਜਾ ਸਕੇ। ਚੇਅਰਮੈਨ ਇੰਡੀਅਨ ਨੇ ਕਿਹਾ ਕਿ ਅੱਜ ਦੁਨੀਆਂ ਭਰ ਦੇ ਸ਼ਰਧਾਲੂ ਛੋਟੇ ਸਾਹਿਬਜ਼ਾਦਿਆਂ ਨੂੰ ਦੁਨੀਆਂ ਦੇ ਇਤਿਹਾਸ ਵਿੱਚ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਲਈ ਸ਼ਰਧਾਂਜਲੀ ਭੇਟ ਕਰ ਰਹੇ ਹਨ। ਇੰਨੀ ਛੋਟੀ ਉਮਰੇ, ਛੋਟੇ ਸਾਹਿਬਜ਼ਾਦਿਆਂ ਦੇ ਵਲੋਂ ਦਿੱਤੇ ਗਏ ਮਹਾਨ ਬਲੀਦਾਨ ਦੀ ਦੁਨੀਆਂ ਦੇ ਇਤਿਹਾਸ ਵਿੱਚ ਸ਼ਾਇਦ ਹੀ ਕੋਈ ਤੁਲਨਾ ਹੋਵੇ। ਉਨ੍ਹਾਂ ਕਿਹਾ ਕਿ ਇਸ ਲਾਸਾਨੀ ਤੇ ਬੇਮਿਸਾਲ ਕੁਰਬਾਨੀ ਤੇ ਪੂਰੇ ਵਿਸ਼ਵ ਨੂੰ ਮਾਣ ਹੈ ਜੋ ਕਿ ਪੰਜਾਬੀਆਂ ਲਈ ਬੜੇ ਮਾਨ ਦੀ ਗੱਲ ਹੈ। ਇਸ ਮੌਕੇ ਅਮਰੀਕ ਸਿੰਘ ਢਿੱਲੋਂ, ਅਨਮੋਲ ਕੁਮਾਰ ਗਿੱਲ, ਡਾ.ਕੁਲਵਿੰਦਰ ਸਿੰਘ ਢੋਟ, ਅਨਿਲ ਕੁਮਾਰ ਨਾਹਰ, ਪਰਮਜੀਤ ਸਿੰਘ, ਸੁਖਦੇਵ ਸਿੰਘ ਰਿੰਕੂ, ਤਰੁਣ ਵਾਲੀਆ, ਇੰਦਰਪਾਲ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here