Wednesday, October 21, 2026
Home Chandigarh 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ

30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਿਕ) ਦੇ ਕਿਸਾਨ ਸੰਗਠਨਾਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ ਵੱਲੋਂ ਅੰਮ੍ਰਿਤਸਰ ਦੇ ਬਾਜ਼ਾਰਾਂ ਅਤੇ ਬੱਸ ਸਟੈਂਡ ਦੇ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੱਸਾਂ ਅਤੇ ਦੁਕਾਨਾਂ ਦੇ ਬਾਹਰ ਪੋਸਟਰ ਚਿਪਕਾ ਕੇ ਬੰਦ ਦਾ ਸੱਦਾ ਦਿੱਤਾ ਗਿਆ।

Advertisements

ਇਸ ਮੌਕੇ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ 30 ਦਸੰਬਰ ਨੂੰ ਪੂਰਾ ਪੰਜਾਬ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ ਦੇ 4 ਵਜੇ ਤੱਕ ਬੰਦ ਰਹੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਸਾਨੂੰ ਸਾਰੇ ਦੁਕਾਨਦਾਰਾਂ ਦਾ ਸਟੂਡੈਂਟ ਯੂਨੀਅਨ ਦਾ ਅਤੇ ਵਪਾਰੀਆਂ ਦਾ ਟ੍ਰਾਂਸਪੋਰਟਾਂ ਦਾ ਕਿਸਾਨਾਂ ਦਾ ਤੇ ਆਮ ਜਨਤਾ ਦਾ ਪੂਰਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਅਪੀਲ ਕਰਦੇ ਹਾਂ ਕਿ ਸਾਨੂੰ ਸਮਰਥਨ ਦੇ ਕੇ ਪੂਰਾ ਪੰਜਾਬ ਬੰਦ ਕਰ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਬੰਦ ਵਾਲੇ ਦਿਨ ਕੋਈ ਵੀ ਕਿਸਾਨ ਸਬਜ਼ੀ ਲੈ ਕੇ ਨਹੀਂ ਆਵੇਗਾ ਤੇ ਨਾ ਹੀ ਕੋਈ ਦੋਧੀ ਉਸ ਦਿਨ ਦੁੱਧ ਪਾਉਣ ਸ਼ਹਿਰ ਆਵੇਗਾ। ਉਨ੍ਹਾਂ ਕਿਹਾ ਕਿ ਜੇਕਰ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਹੁੰਦਾ ਹੈ ਤਾਂ ਇਸ ਦੀ ਜਿੰਮੇਵਾਰ ਕੇਂਦਰ ਸਰਕਾਰ ਹੋਵੇਗੀ।

LEAVE A REPLY

Please enter your comment!
Please enter your name here