
ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਵਿੱਚ ਵਾਪਰੇ ਸੜਕ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਤੇ ਦੁੱਖ ਜ਼ਾਹਿਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਜਾ ਰਹੀ ਸਵਾਰੀਆਂ ਨਾਲ ਭਰੀ ਇੱਕ ਨਿੱਜੀ ਕੰਪਨੀ ਦੀ ਬੱਸ ਪਿੰਡ ਜੀਵਨ ਸਿੰਘ ਵਾਲਾ ਨੇੜੇ ਨਾਲੇ ਵਿੱਚ ਡਿੱਗ ਗਈ ਸੀ। ਇਸ ਹਾਦਸੇ ਦੌਰਾਨ 8 ਲੋਕਾਂ ਦੀ ਮੌਤ ਹੋ ਗਈ ਤੇ 35 ਲੋਕ ਜ਼ਖਮੀ ਹੋ ਗਏ। ਇਸਦੇ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਤੇ ਦੁੱਖ ਜ਼ਾਹਿਰ ਕੀਤਾ ਹੈ ਤੇ ਹਾਦਸੇ ਵਿੱਚ ਮ੍ਰਿਤਕ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਤੇ ਗੰਭੀਰ ਜ਼ਖਮੀਆਂ ਨੂੰ 50-50 ਹਜ਼ਾਰ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।


ਇਸਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਦਸੇ ਤੇ ਦੁੱਖ ਜ਼ਾਹਿਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਟਵਿੱਟਰ) ਜ਼ਰੀਏ ਕਿਹਾ ਕਿ ਉਹ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ। ਭਾਜਪਾ ਆਗੂ ਤਰੁਣ ਚੁੱਘ ਨੇ ਵੀ ਬਠਿੰਡਾ ਬੱਸ ਹਾਦਸੇ ਤੇ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਐਕਸ (ਟਵਿੱਟਰ) ਤੇ ਇੱਕ ਪੋਸਟ ਸਾਂਝੀ ਕੀਤੀ ਹੈ।












