Saturday, October 24, 2026
Home Latest ਦਫਤਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਪਲੈਸਮੈਂਟ ਕੈਂਪ ਦਾ ਆਯੋਜਨ

ਦਫਤਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਪਲੈਸਮੈਂਟ ਕੈਂਪ ਦਾ ਆਯੋਜਨ

The Stellar News Logo

ਫਾਜ਼ਿਲਕਾ (ਦ ਸਟੈਲਰ ਨਿਊਜ਼)। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਦੇ ਕਮਰਾ ਨੰ.502 ਚੌਥੀ ਮੰਜਿਲ ਡੀ.ਸੀ. ਕੰਪਲੈਕਸ ਫਾਜ਼ਿਲਕਾ ਵਿਖੇ 31 ਦਸੰਬਰ 2024 ਦਿਨ ਮੰਗਲਵਰ ਨੂੰ ਪਲੈਸਮੈਂਟ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਸਕਿਓਰਿਟੀ ਐਂਡ ਇੰਟੈਲੀਜੈਂਟ ਸਰਵਿਸ ਇੰਡੀਆ ਲਿਮਟਿਡ ਵਿੱਚ ਸਕਿਓਰਿਟੀ ਗਾਰਡ ਲਈ ਲੜਕਿਆਂ ਦੀਆਂ ਪੋਸਟਾਂ ਲਈ ਇੰਟਰਵਿਊ ਕੱਲ੍ਹ ਮਿਤੀ 31 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗੀ।

Advertisements

ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਫਸਰ ਫਾਜ਼ਿਲਕਾ ਵੈਸ਼ਾਲੀ ਨੇ ਦੱਸਿਆ ਕਿ ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਲੜਕਿਆਂ ਦੀ ਪੜ੍ਹਾਈ ਘੱਟੋ ਘੱਟ 10ਵੀਂ ਪਾਸ ਹੋਵੇ ਅਤੇ ਉਮਰ ਸੀਮਾ 19 ਤੋਂ 40 ਸਾਲ ਤੱਕ ਹੋਵੇ ਅਤੇ ਕੱਦ ਘੱਟ ਤੋਂ ਘੱਟ 5 ਫੁੱਟ 6 ਇੰਚ, ਭਾਰ 54 ਕਿਲੋ, ਛਾਤੀ 80 ਸੈਂਟੀਮੀਟਰ ਤੋਂ 85 ਸੈਂਟੀਮੀਟਰ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਭਰਤੀ ਹੋਣ ਵਾਲੇ ਲੜਕਿਆਂ ਦੀ ਤਨਖਾਹ 17 ਤੋਂ 19 ਹਜ਼ਾਰ ਹੋਵੇਗੀ। ਉਨ੍ਹਾਂ ਕਿਹਾ ਕਿ ਉਮੀਦਵਾਰ ਆਪਣੇ 10ਵੀਂ, ਗ੍ਰੈਜੂਏਸ਼ਨ ਅਤੇ ਬਾਇਓਡਾਟਾ ਆਦਿ ਸਾਰੇ ਜ਼ਰੂਰੀ ਦਸਤਾਵੇਜ਼ ਨਾਲ ਲੈ ਕੇ ਆਉਣਾ ਯਕੀਨੀ ਬਣਾਉਣ । ਉਨ੍ਹਾਂ ਦੱਸਿਆ ਕ ਵਧੇਰੇ ਜਾਣਕਾਰੀ ਲਈ 62808-37360 ਅਤੇ 96460-81967 ‘ਤੇ ਸਪਰੰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਸਾਬਕਾ ਫੋਜੀਆਂ ਲਈ ਨਹੀਂ ਹੈ।

LEAVE A REPLY

Please enter your comment!
Please enter your name here