Friday, October 23, 2026
Home Chandigarh ਡੱਲੇਵਾਲ ਨੂੰ ਲੈ ਕੇ SC ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ...

ਡੱਲੇਵਾਲ ਨੂੰ ਲੈ ਕੇ SC ਨੇ ਪੰਜਾਬ ਸਰਕਾਰ ਨੂੰ ਦਿੱਤਾ 3 ਦਿਨਾਂ ਦਾ ਹੋਰ ਸਮਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। 6 ਦਿਨਾਂ ਤੋਂ ਖਨੌਰੀ ਸਰਹੱਦ ਤੇ ਮਰਨ ਵਰਤ ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨੂੰ ਪੰਜਾਬ ਸਰਕਾਰ ਹਸਪਤਾਲ ਵਿੱਚ ਦਾਖਲ ਨਹੀਂ ਕਰਵਾ ਸਕੀ। 70 ਸਾਲਾ ਜਗਜੀਤ ਸਿੰਘ ਡੱਲੇਵਾਲ ਕੈਂਸਰ ਦੇ ਵੀ ਮਰੀਜ਼ ਹਨ। 28 ਦਸੰਬਰ ਨੂੰ ਹੋਈ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ 31 ਦਸੰਬਰ ਤੱਕ ਦਾ ਸਮਾਂ ਦਿੱਤਾ ਸੀ, ਪਰ ਪੰਜਾਬ ਸਰਕਾਰ ਡੱਲੇਵਾਲ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਲਈ ਅਸਫਲ ਰਹੀ।

Advertisements

ਹੁਣ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਡੱਲੇਵਾਲ ਨੂੰ ਮੈਡੀਕਲ ਟ੍ਰਰੀਟਮੈਂਟ ਦੇਣ ਦੇ ਮਾਲੇ ਵਿੱਚ 3 ਦਿਨਾਂ ਦਾ ਹੋਰ ਸਮਾਂ ਦਿੱਤਾ ਹੈ। ਕੁਝ ਦਿਨ ਪਹਿਲਾਂ ਹੋਈ ਸੁਪਰੀਮ ਕੋਰਟ ਵਿੱਚ ਸੁਣਵਾਈ ਤੋਂ ਬਾਅਦ ਡੱਲੇਵਾਲ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਕੇਂਦਰ ਸਰਕਾਰ ਨੂੰ ਕੋਈ ਨਿਰਦੇਸ਼ ਨਹੀਂ ਦੇ ਰਹੀ ਅਤੇ ਇਸ ਮੁੱਦੇ ਨੂੰ ਜਾਣਬੁੱਝ ਕੇ ਰਾਜ ਸਰਕਾਰ ਤੱਕ ਸੀਮਤ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਜਦਕਿ ਸਾਡੀਆਂ ਮੰਗਾਂ ਕੇਂਦਰ ਸਰਕਾਰ ਤੋਂ ਹਨ ਸੂਬਾ ਸਰਕਾਰ ਉਹਨਾਂ ਕਾਨੂੰਨਾਂ ਨੂੰ ਬਣਾਉਣ ਵਿੱਚ ਕੋਈ ਵੱਡਾ ਯੋਗਦਾਨ ਨਹੀਂ ਦੇ ਸਕੀ। ਕਿਉਂਕਿ ਐਮਐਸਪੀ ਦਾ ਕਾਨੂੰਨ ਕੇਂਦਰ ਹੀ ਬਣਾ ਸਕਦੀ ਹੈ।

LEAVE A REPLY

Please enter your comment!
Please enter your name here