
ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਜਾਮਾ ਰਾਏ ਦੇ ਨੌਜਵਾਨ ਦੀ ਟਰੈਕਟਰ ਟਰਾਲੀ ਦੇ ਹੇਠਾਂ ਆਉਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੰਦੀਪ ਸਿੰਘ ਉਮਰ 20 ਸਾਲਾਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸੰਦੀਪ ਮੋਟਰਸਾਇਕਲ ਤੇ ਸਵਾਰ ਹੋ ਕੇ ਦੁਕਾਨ ਤੋਂ ਸਮਾਨ ਲੈਣ ਲਈ ਗਿਆ ਸੀ ਤਾਂ ਜਦੋਂ ਉਹ ਵਾਪਸ ਘਰ ਆ ਰਿਹਾ ਸੀ ਤਾਂ ਟਰੈਕਟਰ ਟਰਾਲੀ ਨਾਲ ਉਸਦੀ ਟੱਕਰ ਹੋ ਗਈ ਟੱਕਰ ਇੰਨੀ ਕੁ ਭਿਆਨਕ ਸੀ ਕਿ ਉਹ ਟਰੈਕਟਰ ਟਰਾਲੀ ਦੇ ਹੇਠਾਂ ਆ ਗਿਆ ਤੇ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਤੇ ਉਸਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਇਲਾਜ਼ ਦੌਰਾਨ ਉਸਦੀ ਮੌਤ ਹੋ ਗਈ। ਸੰਦੀਪ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਿਕ ਮੈਬਰਾਂ ਵਿੱਚ ਸੋਂਗ ਦੀ ਲਹਿਰ ਪੈਦਾ ਹੋ ਗਈ।











