
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ 2 ਜਨਵਰੀ 2025 ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਕਾਰਨ 2 ਜਨਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।


ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ 2 ਜਨਵਰੀ ਨੂੰ ਜਲੰਧਰ ਦੇ ਸੈਂਟਰਲ ਟਾਊਨ ਤੋਂ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।










