Thursday, October 22, 2026
Home Latest ਵਿਧਾਇਕ ਨਰਿੰਦਰ ਨੇ ਪਿੰਡ ਨਵਾ ਮੁਬੇਕੇ ਵਿਖੇ ਰੱਖਿਆ ਵਾਲੀਬਾਲ ਗਰਾਊਂਡ ਦਾ ਨੀਂਹ...

ਵਿਧਾਇਕ ਨਰਿੰਦਰ ਨੇ ਪਿੰਡ ਨਵਾ ਮੁਬੇਕੇ ਵਿਖੇ ਰੱਖਿਆ ਵਾਲੀਬਾਲ ਗਰਾਊਂਡ ਦਾ ਨੀਂਹ ਪੱਥਰ

ਫਾਜਿਲਕਾ (ਦ ਸਟੈਲਰ ਨਿਊਜ਼)। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰੰਗਲੇ ਪੰਜਾਬ ਦੇ ਉਦੇਸ਼ ਦੀ ਪੂਰਤੀ ਸਦਕਾ ਸੂਬੇ ਦੀ ਨੌਜਵਾਨੀ ਨੂੰ ਚੰਗੇ ਰਾਹੇ ਪਾਉਣ ਲਈ ਪੁਰਜੋਰ ਉਪਰਾਲੇ ਕਰ ਰਹੀ ਹੈ। ਨੌਜਵਾਨ ਵਰਗ ਨਸ਼ਿਆਂ ਤੋਂ ਦੂਰ ਰਹੇ, ਇਸ ਲਈ ਵੱਧ ਤੋ ਵੱਧ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ ਤਾਂ ਜੋ ਨੋਜਵਾਨ ਖੇਡਾਂ ਨਾਲ ਜੁੜਿਆ ਰਹੇ। ਇਸੇ ਤਹਿਤ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਨਵਾ ਮੁਬੇਕੇ ਵਿਖੇ 5 ਲੱਖ ਦੀ ਲਾਗਤ ਨਾਲ ਬਣਨ ਵਾਲੇ ਵਾਲੀਬਾਲ ਗਰਾਉਂਡ ਦਾ ਨੀਂਹ ਪੱਥਰ ਰੱਖਿਆ ਗਿਆ। ਵਿਧਾਇਕ ਫਾਜ਼ਿਲਕਾ ਸਵਨਾ ਨੇ ਕਿਹਾ ਕਿ ਮੌਜੂਦਾ ਸਰਕਾਰ ਨੋਜਵਾਨ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ।

Advertisements

ਨੌਜਵਾਨ ਵਰਗ ਨੂੰ ਮਾੜੀ ਕੁਰੀਤੀਆਂ ਤੋਂ ਬਚਾਉਣ ਲਈ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ ਜਿਥੇ ਲਗਾਤਾਰ ਮਿਹਨਤ ਕਰਕੇ ਜਿਥੇ ਇਕ-ਇਕ ਨੋਜਵਾਨ ਸਿਹਤਮੰਦ ਰਹੇਗਾ ਤੇ ਖੇਡਾਂ ਖੇਡ ਕੇ ਆਪਣੀ ਐਨਰਜੀ ਨੂੰ ਸਕਰਾਤਮਕ ਗਤੀਵਿਧੀਆਂ ਵੱਲ ਲਗਾਏਗਾ। ਇਸ ਮੌਕੇ ਖੁਸ਼ਹਾਲ ਸਿੰਘ ਜਿਲ੍ਹਾ ਪਰਿਸ਼ਦ ਮੈਂਬਰ, ਸਰਪੰਚ ਰਾਜਿੰਦਰ ਸਿੰਘ ਨੂਰਣ, ਸਰਪੰਚ ਗੁਰਮੀਤ ਸਿੰਘ ਬਾਧਾ, ਸਨਦੀਪ ਕੁਮਾਰ, ਜਗਰੂਪ ਸਿੰਘ ਬਲਾਕ ਪ੍ਰਧਾਨ ਆਦਿ ਹਾਜਰ ਸਨ।

LEAVE A REPLY

Please enter your comment!
Please enter your name here