
ਜਲੰਧਰ (ਦ ਸਟੈਲਰ ਨਿਊਜ਼)। ਜਲੰਧਰ ਵਿੱਚ ਨਵੇਂ ਸਾਲ ਦਾ ਜਸ਼ਨ ਮਨਾਉਣ ਜਾ ਰਹੇ 4 ਵਾਹਨਾਂ ਦੀ ਟੱਕਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ 3 ਲੋਕ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜਲੰਧਰ-ਪਠਾਨਕੋਟ ਮੁੱਖ ਮਾਰਗ ਤੇ ਦੇਰ ਰਾਤ ਇੱਕ ਪਰਾਲੀ ਦੀ ਭਰੀ ਟਰਾਲੀ ਬੇਕਾਬੂ ਹੋ ਕੇ ਪਿੰਡ ਕੁਰਾਲਾ ਨਜ਼ਦੀਕ ਸੜਕ ਤੇ ਪਲਟ ਗਈ। ਇਸੇ ਦੌਰਾਨ ਇੱਕ ਟਰੱਕ ਨੇ 3 ਕਾਰਾਂ ਨੂੰ ਟੱਕਰ ਮਾਰ ਦਿੱਤੀ।

ਜਾਣਕਾਰੀ ਮੁਤਾਬਕ ਜਦੋਂ ਵਾਹਨਾਂ ਨੂੰ ਹਟਾਉਣ ਲਈ ਜੇਸੀਬੀ ਮਸ਼ੀਨ ਮੰਗਵਾਈ ਗਈ ਤਾਂ ਇੱਕ ਕਾਰ ਜੇਸੀਬੀ ਮਸ਼ੀਨ ਨਾਲ ਟਕਰਾ ਗਈ। ਹਾਦਸੇ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਵਿੱਚ ਸਵਾਰ 3 ਲੋਕ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਟਾਂਡਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਉਹਨਾਂ ਦਾ ਇਲਾਜ ਚੱਲ ਰਿਹਾ ਹੈ।












