Saturday, October 24, 2026
Home Latest ਸਟੀਲ ਪਲਾਂਟ ਵਿੱਚ ਅੱਗ ਲੱਗਣ ਕਾਰਨ 4 ਦੀ ਮੌਤ, 1 ਜ਼ਖਮੀ

ਸਟੀਲ ਪਲਾਂਟ ਵਿੱਚ ਅੱਗ ਲੱਗਣ ਕਾਰਨ 4 ਦੀ ਮੌਤ, 1 ਜ਼ਖਮੀ

ਗੁਜਰਾਤ (ਦ ਸਟੈਲਰ ਨਿਊਜ਼)। ਗੁਜਰਾਤ ਦੇ ਹਜ਼ੀਰਾ ਇੰਡਸਟਰੀਅਲ ਏਰੀਆ ਵਿੱਚ ਇੱਕ ਸਟੀਲ ਪਲਾਂਟ ਵਿੱਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 4 ਮਜ਼ਦੂਰਾਂ ਦੀ ਮੌਤ ਹੋ ਗਈ ਤੇ 1 ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਦੇ ਸੂਰਤ ਦੇ ਹਜ਼ੀਰਾ ਉਦਯੋਗਿਕ ਖੇਤਰ ਵਿੱਚ ਇੱਕ ਸਟੀਲ ਪਲਾਂਟ ਵਿੱਚ ਬਲਦਾ ਕੋਲਾ ਅਚਾਨਕ ਡਿੱਗ ਗਿਆ ਤੇ ਅੱਗ ਲੱਗ ਗਈ ਤੇ ਫਿਰ ਅੱਗ ਫੈਲ ਗਈ।

Advertisements

ਅੱਗ ਲੱਗਣ ਕਾਰਨ ਪਲਾਂਟ ਵਿਚ ਮੌਜੂਦ 4 ਮਜ਼ਦੂਰਾਂ ਦੀ ਮੌਤ ਹੋ ਗਈ। ਫਿਲਹਾਲ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ।

LEAVE A REPLY

Please enter your comment!
Please enter your name here