
ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਕੈਥਲ ਵਿੱਚ ਨਵੇਂ ਸਾਲ ਦੇ ਮੌਕੇ ਤੇ ਸ਼ਰਧਾਲੂਆਂ ਨਾਲ ਭਰੀ ਪਿਕਅੱਪ ਵੱਲੋਂ ਸੜਕ ਕਿਨਾਰੇ ਖੜ੍ਹੇ ਟਰੱਕ ਨੂੰ ਟੱਕਰ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 1 ਦੀ ਮੌਤ ਹੋ ਗਈ ਤੇ 15 ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਹਿਚਾਣ ਗੁਰਮੁਖ ਸਿੰਘ ਪੁਰੀ ਉਮਰ 46 ਸਾਲਾਂ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਸਾਰੇ ਲੋਕ ਰਾਜਸਥਾਨ ਦੇ ਗੋਗਾਮੇਡੀ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੇ ਸਨ ਤੇ ਜਦੋਂ ਉਹ ਕੈਥਲ ਦੇ ਕਲਾਇਤ ਨਜ਼ਦੀਕ ਪਹੁੰਚੇ ਤਾਂ ਡਰਾਈਵਰ ਦੀ ਅਚਾਨਕ ਅੱਖ ਲੱਗ ਗਈ ਅਤੇ ਕਾਰ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਟਕਰਾ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਤੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












