
ਲਖਨਊ (ਦ ਸਟੈਲਰ ਨਿਊਜ਼)। ਲਖਨਊ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਇੱਕ ਹੀ ਪਰਿਵਾਰ ਦੇ 5 ਜੀਆਂ ਦੀਆਂ ਲਾਸ਼ਾਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਆਲੀਆ ਉਮਰ 9 ਸਾਲਾ, ਅਲਸ਼ੀਆ ਉਮਰ 19 ਸਾਲ, ਅਕਸਾ 16 ਸਾਲਾ ਅਤੇ ਰਹਿਮੀਨ ਉਮਰ 18 ਸਾਲਾ ਤੇ ਉਹਨਾਂ ਦੀ ਮਾਂ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਹੋਟਲ ਸ਼ਰਨਜੀਤ ਵਿੱਚ ਅਰਸ਼ਦ ਨਾਂ ਦੇ ਨੌਜਵਾਨ ਨੇ ਆਪਣੀ ਮਾਂ ਅਤੇ 4 ਭੈਣਾਂ ਦਾ ਕਤਲ ਕਰ ਦਿੱਤਾ।

ਕਤਲ ਕਰਨ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜੇ ਵਿੱਚ ਲੈ ਲਿਆ ਹੈ ਤੇ ਆਰੋਪੀ ਅਰਸ਼ਦ ਨੂੰ ਗ੍ਰਿਫਤਾਰ ਕਰ ਲਿਆ ਹੈ। ਫਿਲਹਾਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।












