Saturday, October 24, 2026
Home Latest ਸੰਘਣੀ ਧੁੰਦ ਕਾਰਨ ਬੱਸ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ

ਸੰਘਣੀ ਧੁੰਦ ਕਾਰਨ ਬੱਸ ਤੇ ਟਰੱਕ ਵਿਚਕਾਰ ਹੋਈ ਭਿਆਨਕ ਟੱਕਰ

ਸ੍ਰੀ ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼)। ਸ੍ਰੀ ਮੁਕਤਸਰ ਸਾਹਿਬ ਵਿੱਚ ਸੰਘਣੀ ਧੁੰਦ ਕਾਰਨ ਇੱਕ ਨਿੱਜੀ ਕੰਪਨੀ ਦੀ ਬੱਸ ਗੰਨੇ ਦੀ ਟਰਾਲੀ ਨਾਲ ਟਕਰਾ ਕੇ ਪਲਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਦਸੇ ਦੌਰਾਨ 20 ਤੋਂ ਵੱਧ ਲੋਕ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਬੱਸ ਅਬੋਹਰ ਤੋਂ ਮਲੋਟ ਨੂੰ ਜਾ ਰਹੀ ਸੀ ਤੇ ਜਦੋਂ ਬੱਸ ਬਠਿੰਡਾ ਦੇ ਪਿੰਡ ਜੋਧਪੁਰ ਰੁਮਾਣਾ ਨਜ਼ਦੀਕ ਪਹੁੰਚੀ ਤਾਂ ਬੱਸ ਅਤੇ ਟਰੱਕ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ।

Advertisements

ਟੱਕਰ ਇੰਨੀ ਕੁ ਭਿਆਨਕ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿੱਥੇ ਕਿ ਉਹਨਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

LEAVE A REPLY

Please enter your comment!
Please enter your name here