Sunday, October 18, 2026
Home Latest ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮੀਟਿੰਗ ਦਾ ਆਯੋਜਨ

ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਮੀਟਿੰਗ ਦਾ ਆਯੋਜਨ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੰਤਵ ਨਾਲ ਅੱਜ ਨਸ਼ਾ ਮੁਕਤ ਭਾਰਤ ਅਭਿਆਨ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ, ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਨਸ਼ੇ ਦੇ ਬੁਰੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਗਤੀਵਿਧੀਆਂ ਕਰਵਾਈਆਂ ਜਾਣ । ਇਸੇ ਤਰਾਂ ਉਨ੍ਹਾਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਦਫ਼ਤਰ ਨੂੰ ਇਸ ਸਬੰਧੀ ਜਾਗਰੂਕਤਾ ਲਈ ਵਾਲ ਪੇਟਿੰਗ ਆਦਿ ਕਰਵਾਈਆਂ ਜਾਣ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਹਾਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ੇ ਜਿਹੀ ਭੈੜੀ ਬਿਮਾਰੀ ਨੂੰ ਖਤਮ ਕਰਨ ਲਈ ਸਾਰੇ ਵਿਭਾਗਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਸਮੂਹ ਵਿਭਾਗਾਂ ਤੋਂ ਸੁਝਾਅ ਮੰਗੇ ਕਿ ਇਸ ਮੁਹਿੰਮ ਦੇ ਅਧੀਨ ਕਿਹੜੀਆਂ-ਕਿਹੜੀਆਂ ਹੋਰ ਗਤੀਵਿਧੀਆਂ ਕੀਤੀਆਂ ਜਾ ਸਕਦੀਆਂ ਹਨ।

Advertisements

ਇਸ ਮੌਕੇ ਡੀਐਸਪੀ ਬਰਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ 440 ਸਕੂਲਾਂ ਵਿਚ ਨਸ਼ਿਆਂ ਖਿਲਾਫ ਜਾਗਰੂਕਤਾ ਸਮਾਗਮ ਕਰਵਾਏ ਗਏ ਹਨ।
ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ੍ਰੀ ਨਵੀਨ ਗਡਵਾਲ ਨੇ ਵਧੇਰੇ ਜਾਣਕਾਰੀ ਦਿੰਦਾਂ ਦੱਸਿਆ ਕਿ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇੰਮਪਾਵਰਮੈਂਟ, ਨਵੀਂ ਦਿੱਲੀ ਵੱਲੋਂ ਸਾਲ 2020-21 ਦੌਰਾਨ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ ਨਸ਼ਾ ਮੁਕਤ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ। ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਵਦੀਪ ਕੌਰ, ਪ੍ਰਿੰਸੀਪਲ ਸਤਿੰਦਰ ਬੱਤਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਗੈਰ ਸਰਕਾਰੀ ਸੰਗਠਨਾਂ ਦੇ ਪ੍ਰਤਿਨਿੱਧ ਵੀ ਹਾਜਰ ਸਨ।

LEAVE A REPLY

Please enter your comment!
Please enter your name here