Thursday, October 29, 2026
Home Chandigarh ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਵਾਲਾ DSP ਸੰਧੂ ਅਹੁਦੇ...

ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਵਾਲਾ DSP ਸੰਧੂ ਅਹੁਦੇ ਤੋਂ ਬਰਖ਼ਾਸਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਲਾਰੈਂਸ ਬਿਸ਼ਨੋਈ ਦੀ ਪੁਲਿਸ ਹਿਰਾਸਤ ਦੌਰਾਨ ਇੰਟਰਵਿਊ ਕਰਵਾਉਣ ਵਾਲੇ ਡੀਐੱਸਪੀ ਗੁਰਸ਼ੇਰ ਸੰਧੂ ਨੂੰ ਅਹੁਦੇ ਤੋਂ ਬਰਖ਼ਾਸਤ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇੰਟਰਵਿਊ ਮਾਰਚ 2023 ਵਿੱਚ ਖਰੜ ਸੀਆਈਏ ਦੀ ਹਿਰਾਸਤ ਦੌਰਾਨ ਕਰਵਾਈ ਗਈ ਸੀ। ਗੁਰਸ਼ੇਰ ਸੰਧੂ ਤੇ ਦੁਰਵਿਵਹਾਰ, ਲਾਪਰਵਾਹੀ ਤੇ ਡਿਊਟੀ ਵਿੱਚ ਅਣਗਹਿਲੀ, ਅਨੁਸ਼ਾਸਨ ਦੀ ਘੋਰ ਉਲੰਘਣਾ ਕਰਕੇ ਪੰਜਾਬ ਪੁਲਿਸ ਦੇ ਅਕਸ਼ ਨੂੰ ਖ਼ਰਾਬ ਕਰਨ ਦੇ ਆਰੋਪ ਲਗਾਏ ਹਨ।

Advertisements

ਜਾਣਕਾਰੀ ਮੁਤਾਬਕ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪੀਪੀਐੱਸਸੀ ਨੇ ਪ੍ਰਵਾਨਗੀ ਮਿਲਣ ਮਗਰੋਂ ਗ੍ਰਹਿ ਮਾਮਲਿਆਂ ਬਾਰੇ ਵਿਭਾਗ ਨੇ ਉਸਨੂੰ ਅਹੁਦੇ ਤੋਂ ਬਰਖ਼ਾਸਤ ਕਰਨ ਦੇ ਹੁਕਮ ਜਾਰੀ ਕੀਤੇ। ਗੁਰਸ਼ੇਰ ਸੰਧੂ ਪਿਛਲੇ ਸਾਲ ਅਕਤੂਬਰ ਤੋਂ ਮੁਅੱਤਲ ਚੱਲ ਰਿਹਾ ਸੀ। ਪੁਲਿਸ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਦਖ਼ਲ ਮਗਰੋਂ ਡੀਐੱਸਪੀ ਖ਼ਿਲਾਫ਼ ਕਾਰਵਾਈ ਕੀਤੀ ਹੈ। ਇਸ ਮਾਮਲੇ ਵਿੱਚ ਡੀਐੱਸਪੀ ਸਮੇਤ ਪੰਜਾਬ ਪੁਲਿਸ ਦੇ 6ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਸੀ।

LEAVE A REPLY

Please enter your comment!
Please enter your name here