ਪੁਰਸ਼ੋਤਮ ਲਾਲ ਨੇ ਬਤੌਰ ਜਿਲਾ ਮਾਸ ਮੀਡੀਆ ਅਫਸਰ ਆਪਣਾ ਅਹੁਦਾ ਸੰਭਾਲਿਆ 

ਹੁਸ਼ਿਆਰਪੁਰ (ਦਾ ਸਟੈਲਰ ਨਿਊਜ਼), ਰਿਪੋਰਟ- ਗੁਰਜੀਤ ਸੋਨੂੰ।  ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਵਿਖੇ ਅੱਜ ਪੁਰਸ਼ੋਤਮ ਲਾਲ ਨੇ ਬਤੌਰ ਜ਼ਿਲਾ ਮਾਸ ਮੀਡੀਆ ਅਫਸਰ ਆਪਣਾ ਅਹੁਦਾ ਸੰਭਾਲਿਆ। ਇਸ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਰੇਨੂ ਸੂਦ ਵੱਲੋਂ ਉਹਨਾਂ ਨੂੰ ਮੁਬਾਰਕਬਾਦ ਦਿੱਤੀ ਗਈ ਤੇ ਦਫਤਰ ਸਿਵਲ ਸਰਜਨ ਹੁਸ਼ਿਆਰਪੁਰ ਦੇ ਕਰਮਚਾਰੀਆਂ ਵੱਲੋਂ ਉਹਨਾਂ ਦਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਪੁਰਸ਼ੋਤਮ ਜ਼ਿਲਾ ਜਲੰਧਰ ਵਿਖੇ ਜ਼ਿਲਾ ਮਾਸ ਮੀਡੀਆ ਅਫਸਰ ਵਜੋਂ ਆਪਣੀ ਸੇਵਾ ਨਿਭਾ ਰਹੇ ਸਨ। ਤਬਾਦਲਾ ਹੋਣ ਉਪਰੰਤ ਹੁਣ ਤੋਂ ਉਹ ਜ਼ਿਲਾ ਹੁਸ਼ਿਆਰਪੁਰ ਵਿਖੇ ਜ਼ਿਲਾ ਮਾਸ ਮੀਡੀਆ ਅਫਸਰ ਵਜੋਂ ਆਪਣੀ ਸੇਵਾ ਨਿਭਾਉਣਗੇ।

Advertisements

ਇਸ ਅਵਸਰ ਤੇ  ਪੁਰਸ਼ੋਤਮ ਲਾਲ ਨੇ ਕਿਹਾ ਕਿ ਜ਼ਿਲੇ ਅੰਦਰ ਸਿਹਤ ਸੇਵਾਵਾਂ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ਤੇ ਉਪਲਬਧ ਕਰਵਾਈਆਂ ਜਾ ਰਹੀਆਂ ਸਿਹਤ ਯੋਜਨਾਵਾਂ ਅਤੇ ਸਿਹਤ ਸਿੱਖਿਆ ਸਬੰਧੀ ਬੀ.ਸੀ.ਸੀ. ਤੇ ਆਈ.ਈ.ਸੀ. ਗਤੀਵਿਧੀਆਂ ਨੂੰ ਹੋਰ ਵੀ ਮਿਆਰੀ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਦੇਣਗੇ ਤਾਂ ਜੋ ਜਨਹਿੱਤ ਵਿੱਚ ਵੱਧ ਤੋਂ ਵੱਧ ਲੋਕਾਂ ਤੱਕ ਸਿਹਤ ਸਕੀਮਾਂ ਨੂੰ ਪਹੁੰਚਾਇਆ ਜਾ ਸਕੇ। ਉਹਨਾਂ ਵੱਲੋ ਆਪਣਾ ਕੰਮ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਨਿਭਾਏ ਜਾਣ ਦਾ ਭਰੋਸਾ ਜਤਾਇਆ

LEAVE A REPLY

Please enter your comment!
Please enter your name here