
ਫ਼ਾਜ਼ਿਲਕਾ (ਦ ਸਟੈਲਰ ਨਿਊਜ਼)। ਫ਼ਾਜ਼ਿਲਕਾ ਵਿੱਚ ਕਾਰ ਵੱਲੋਂ ਇੱਕ ਵਿਅਕਤੀ ਨੂੰ ਟੱਕਰ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ ਦੌਰਾਨ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕੇਵਲ ਦਾਸ ਉਮਰ 40 ਸਾਲਾਂ ਵਾਸੀ ਬਠਿੰਡਾ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੇਵਲ ਦਾਸ ਫੇਰੀ ਲਾ ਕੇ ਕੋਟੀਆਂ, ਜਿਪਾਂ ਆਦਿ ਦੀ ਮੁਰੰਮਤ ਦਾ ਕੰਮ ਕਰਦਾ ਸੀ ਤੇ ਹਰ ਰੋਜ਼ ਦੀ ਤਰ੍ਹਾਂ ਉਹ ਸਵੇਰੇ ਬਹਾਵਾਲਾ ਤੋਂ ਰਾਜਪੁਰਾ ਵੱਲ ਪੈਦਲ ਜਾ ਰਿਹਾ ਸੀ ਤਾਂ ਸੰਘਣੀ ਧੁੰਦ ਕਾਰਨ ਅਚਾਨਕ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ।

ਟੱਕਰ ਇੰਨੀ ਕੁ ਭਿਆਨਕ ਸੀ ਕਿ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਆਸਪਾਸ ਦੇ ਲੋਕਾਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।












