Sunday, October 25, 2026
Home Chandigarh PRTC & PUNBUS ਦੀਆਂ ਬੱਸਾਂ ਦੀ ਅੱਜ ਤੋਂ ਹੜਤਾਲ ਸ਼ੁਰੂ

PRTC & PUNBUS ਦੀਆਂ ਬੱਸਾਂ ਦੀ ਅੱਜ ਤੋਂ ਹੜਤਾਲ ਸ਼ੁਰੂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਪੀਆਰਟੀਸੀ ਦੇ ਪੰਜਾਬ ਰੋਡਵੇਜ਼ ਨੇ ਮੁਲਾਜ਼ਮਾਂ ਨੇ 3 ਦਿਨ ਦੀ ਹੜਤਾਲ ਕੀਤੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਦੇ ਕੱਚੇ ਮੁਲਾਜ਼ਮਾਂ ਵੱਲੋਂ ਤਿੰਨ ਦਿਨਾਂ ਦੇ ਲਈ ਹੜਤਾਲ ਕੀਤੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ ਯੂਨੀਅਨ ਦੀ ਹੜਤਾਲ ਦੇ ਸੱਦੇ ਦਾ ਅਸਰ ਵੱਡਾ ਅਸਰ ਵੇਖਣ ਨੂੰ ਮਿਲ ਸਕਦਾ ਹੈ, ਕਿਉਂਕਿ ਪੰਜਾਬ ਸਰਕਾਰ ਦੇ ਬੇੜੇ ਵਿੱਚ ਇਸ ਸਮੇਂ 1300 ਪੀਆਰਟੀਸੀ ਅਤੇ 1700 ਪਨਬੱਸਾਂ ਚਲਦੀਆਂ ਹਨ, ਜਿਨ੍ਹਾਂ ਰਾਹੀਂ ਰੋਜ਼ਾਨਾ ਲੱਖਾਂ ਲੋਕ ਸਫ਼ਰ ਕਰਕੇ ਆਪਣੀ ਮੰਜਿਲ ਤੇ ਪਹੁੰਚਦੇ ਹਨ, ਪਰ ਹੁਣ ਲਗਾਤਾਰ 3 ਦਿਨ ਇਨ੍ਹਾਂ ਬੱਸਾਂ ਦਾ ਚੱਕਾ ਜਾਮ ਰੱਖਿਆ ਜਾਵੇਗਾ। 

Advertisements

ਯੂਨੀਅਨ ਵੱਲੋਂ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹ ਬੱਸਾਂ ਐਤਵਾਰ ਸ਼ਾਮ 5 ਜਨਵਰੀ ਨੂੰ ਬੱਸ ਸਟੈਂਡਾਂ ਵਿੱਚ ਖੜੀਆਂ ਕਰ ਦਿੱਤੀਆਂ ਜਾਣ ਦੀ ਵੀ ਸਮੂਹ ਡਰਾਈਵਰ ਅਤੇ ਕੰਡਕਟਰਾਂ ਨੂੰ ਅਪੀਲ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਤੋਂ ਬਾਹਰਲੇ ਰੂਟਾਂ ਵਾਲੀਆਂ ਬੱਸਾਂ ਨੂੰ ਵੀ ਰਾਤ 12 ਵਜੇ ਤੱਕ ਮੁੜ ਆਉਣ ਦੀ ਅਪੀਲ ਕੀਤੀ ਗਈ ਹੈ।

LEAVE A REPLY

Please enter your comment!
Please enter your name here