
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਦਾ ਸਮਾਂ ਬਦਲਿਆ ਤੇ ਅੱਠਵੀਂ ਕਲਾਸ ਤੱਕ ਦੇ ਸਕੂਲ 11 ਜਨਵਰੀ ਤੱਕ ਬੰਦ ਰੱਖਣ ਦਾ ਫ਼ੈਸਲਾ ਕੀਤਾ ਹੈ। ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਠੰਢ ਲਗਾਤਾਰ ਵੱਧ ਰਹੀ ਹੈ ਤੇ ਪਿਛਲੇ ਕਈ ਦਿਨਾਂ ਤੋਂ ਧੁੰਦ ਵੀ ਜ਼ਿਆਦਾ ਪੈ ਰਹੀ ਹੈ ਜਿਸ ਕਾਰਨ ਯੂਟੀ ਦੇ ਸਿੱਖਿਆ ਵਿਭਾਗ ਨੇ ਸ਼ਹਿਰ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਤੇ ਨਿੱਜੀ ਸਕੂਲਾਂ ਲਈ ਹੁਕਮ ਜਾਰੀ ਕੀਤੇ ਹਨ।

ਦੱਸਿਆ ਜਾ ਰਿਹਾ ਹੈ ਕਿ ਅੱਠਵੀਂ ਤੱਕ ਦੇ ਬੱਚਿਆ ਦੀਆਂ ਕਲਾਸਾਂ ਸਵੇਰ ਨੌਂ ਵਜੇ ਤੋਂ ਬਾਅਦ ਆਨਲਾਈਨ ਲਗਾਇਆ ਜਾਣ ਗਿਆ ਤੇ 9ਵੀਂ ਤੋਂ ਬਾਰ੍ਹਵੀਂ ਤੱਕ ਦੀਆਂ ਕਲਾਸਾਂ ਸਕੂਲ ਵਿੱਚ ਸਾਢੇ ਨੌਂ ਵਜੇ ਤੋਂ ਲਗਾਇਆ ਜਾਣ ਗਿਆ। ਇਹ ਹੁਕਮ ਡਾਇਰੈਕਟਰ ਸਕੂਲ ਐਜੂਕੇਸ਼ਨ ਹਰਸੁਹਿੰਦਰ ਪਾਲ ਬਰਾੜ ਵੱਲੋਂ ਜਾਰੀ ਕੀਤੇ ਗਏ।










